ਕਪੂਰਥਲਾ ਬੇਅਦਬੀ ਮਾਮਲੇ ‘ਚ ਆਇਆ ਨਵਾਂ ਮੋੜ; ਗੁਰਦੁਆਰੇ ਦਾ ਮੁੱਖ ਸੇਵਾਦਾਰ ਕਤਲ ਦੇ ਦੋਸ਼ ‘ਚ ਗ੍ਰਿਫਤਾਰ

by jaskamal

ਨਿਊਜ਼ ਡੈਸਕ (ਜਸਕਮਲ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸ਼ੁੱਕਰਵਾਰ ਨੂੰ ਇਹ ਐਲਾਨ ਕਰਨ ਤੋਂ ਤੁਰੰਤ ਬਾਅਦ ਕਿ ਕਪੂਰਥਲਾ ਜ਼ਿਲ੍ਹੇ ਦੇ ਗੁਰਦੁਆਰੇ 'ਚ ਪਿਛਲੇ ਐਤਵਾਰ ਨੂੰ ਕੋਈ ਬੇਅਦਬੀ ਨਹੀਂ ਹੋਈ ਜਿਸ 'ਚ ਇਕ ਨੌਜਵਾਨ ਦੀ ਕੁੱਟਮਾਰ ਕੀਤੀ ਗਈ ਸੀ ਤੇ ਅਪਰਾਧ ਕਰਨ ਵਾਲਿਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਜਾਵੇਗਾ। ਤਾਂ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਗੁਰਦੁਆਰੇ ਦੇ ਮੁੱਖ ਸੇਵਾਦਾਰ ਨੂੰ ਕਤਲ ਦੇ ਮਾਮਲੇ 'ਚ ਗ੍ਰਿਫਤਾਰ ਕਰ ਲਿਆ ਹੈ।

ਕਪੂਰਥਲਾ ਜ਼ਿਲ੍ਹੇ ਦੇ ਪਿੰਡ ਨਿਜ਼ਾਮਪੁਰ ਦੇ ਗੁਰਦੁਆਰੇ 'ਚ ਬੇਅਦਬੀ ਦੇ ਕੋਈ ਸਬੂਤ ਨਹੀਂ ਮਿਲੇ ਹਨ। ਮਾਰੇ ਗਏ ਨੌਜਵਾਨ ਨੇ ਕੋਈ ਬੇਅਦਬੀ ਨਹੀਂ ਕੀਤੀ ਸੀ। ਚੰਨੀ ਨੇ ਚੰਡੀਗੜ੍ਹ 'ਚ ਇਕ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਐੱਫਆਈਆਰ 'ਚ ਸੋਧ ਕੀਤੀ ਜਾਵੇਗੀ ਤੇ ਕਤਲ ਦਾ ਕੇਸ ਦਰਜ ਕੀਤਾ ਜਾਵੇਗਾ। ਕਪੂਰਥਲਾ ਪੁਲਿਸ, ਜੋ ਕਿ ਬੇਅਦਬੀ ਦਾ “ਕੋਈ ਦਿਖਾਈ ਦੇਣ ਵਾਲਾ ਨਿਸ਼ਾਨ” ਨਹੀਂ ਮੰਨ ਰਹੀ ਸੀ, ਨੇ ਹਰਕਤ 'ਚ ਆਉਂਦਿਆਂ ਗੁਰਦੁਆਰੇ ਦੇ ਸੇਵਾਦਾਰ ਅਮਰਜੀਤ ਸਿੰਘ ਨੂੰ ਕਤਲ ਦੇ ਦੋਸ਼ 'ਚ ਗ੍ਰਿਫਤਾਰ ਕਰ ਲਿਆ।

ਪੁਲਿਸ ਨੂੰ ਸ਼ੱਕ ਹੈ ਕਿ ਮਰਨ ਵਾਲਾ 20 ਸਾਲ ਦਾ ਹੈ, ਚੋਰੀ ਕਰਨ ਦੇ ਇਰਾਦੇ ਨਾਲ ਗੁਰਦੁਆਰੇ ਆਇਆ ਸੀ। ਅਮਰਜੀਤ ਸਿੰਘ ਨੂੰ ਕਪੂਰਥਲਾ ਪੁਲਿਸ ਨੇ ਇਸ ਵਾਰਾਦਾਤ ਵਾਲੇ ਦਿਨ ਹਿਰਾਸਤ 'ਚ ਲਿਆ ਸੀ ਪਰ ਕਾਨੂੰਨ ਪ੍ਰਬੰਧਾਂ ਦੀ ਸਥਿਤੀ ਨੂੰ ਟਾਲਣ ਲਈ ਐਤਵਾਰ ਸ਼ਾਮ ਨੂੰ ਛੱਡ ਦਿੱਤਾ ਗਿਆ।

More News

NRI Post
..
NRI Post
..
NRI Post
..