ਮੋਹਾਲੀ ਹਮਲਾ ਮਾਮਲੇ ‘ਚ ਨਵਾਂ ਮੋੜ,ਉੱਤਰ ਪ੍ਰਦੇਸ਼-ਦਿੱਲੀ ਰਵਾਨਾ ਹੋਈ ਪੁਲਿਸ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) :ਮੋਹਾਲੀ ਬਲਾਸਟ ਮਾਮਲੇ 'ਚ ਇਕ ਹੋਰ ਗ੍ਰਿਫ਼ਤਾਰੀ ਹੋਈ ਹੈ। ਪੁਲਿਸ ਨੇ ਜਗਦੀਪ ਕੰਗ ਨਾਂ ਦੇ ਸ਼ਖ਼ਸ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੂੰ ਅਦਾਲਤ 'ਚ ਪੇਸ਼ ਕਰ ਕੇ 9 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।

ਪੰਜਾਬ ਪੁਲਿਸ ਮੋਹਾਲੀ ਸਥਿਤ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਹੋਏ ਹਮਲੇ ਦੇ ਮਾਮਲੇ ਨੂੰ ਸੁਲਝਾਉਣ ਦੇ ਬਹੁਤ ਨਜ਼ਦੀਕ ਪਹੁੰਚ ਗਈ ਹੈ। ਇਕ-ਦੋ ਦਿਨਾਂ ਦੇ ਅੰਦਰ ਹਮਲੇ ਦੀ ਸਾਜ਼ਿਸ਼ ਤੋਂ ਵੀ ਪਰਦਾ ਉੱਠ ਜਾਵੇਗਾ 'ਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਜਾਵੇਗਾ। ਤਰਨਤਾਰਨ ਨਿਵਾਸੀ ਨਿਸ਼ਾਨ ਸਿੰਘ ਅਤੇ ਉਸ ਦੇ ਸਾਥੀਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਤਰਨਤਾਰਨ ਨਿਵਾਸੀ ਨਿਸ਼ਾਨ ਸਿੰਘ, ਜਿਸ ਨੂੰ ਇਕ ਹੋਰ ਮਾਮਲੇ ’ਚ ਫਰੀਦਕੋਟ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਤੋਂ ਵੀ ਮੋਹਾਲੀ ਘਟਨਾ ਬਾਰੇ ਪੁੱਛਗਿੱਛ ਕੀਤੀ ਗਈ ਹੈ 'ਤੇ ਆਰ. ਪੀ. ਜੀ. ਦੀ ਡਿਲਿਵਰੀ ਸਬੰਧੀ ਸਵਾਲ-ਜਵਾਬ ਕੀਤੇ ਗਏ ਹਨ।

ਪੁਲਿਸ ਟੀਮਾਂ ਛੇਤੀ ਹੀ ਗ੍ਰਿਫ਼ਤਾਰੀਆਂ ਕਰਨਗੀਆਂ 'ਤੇ ਪੂਰੀ ਸਾਜ਼ਿਸ਼ ਤੋਂ ਪਰਦਾ ਹਟਾ ਦਿੱਤਾ ਜਾਵੇਗਾ। ਪੰਜਾਬ ਪੁਲਿਸ ਦੀਆਂ ਟੀਮਾਂ ਇਕ ਸੂਚਨਾ ਦੇ ਆਧਾਰ ’ਤੇ ਜਾਂਚ ਲਈ ਉੱਤਰ ਪ੍ਰਦੇਸ਼ ਅਤੇ ਦਿੱਲੀ ਰਵਾਨਾ ਕੀਤੀਆਂ ਗਈਆਂ।