ਪੱਤਰ ਪ੍ਰੇਰਕ : ਪੰਜਾਬ 'ਚ ਨਵੰਬਰ ਮਹੀਨੇ ਤੋਂ ਹੀ ਠੰਡ ਦਾ ਮੌਸਮ ਸ਼ੁਰੂ ਹੋ ਗਿਆ ਹੈ ਅਤੇ ਮੌਸਮ ਲਗਾਤਾਰ ਬਦਲ ਰਿਹਾ ਹੈ। ਵੈਸਟਰਨ ਡਿਸਟਰਬੈਂਸ ਕਾਰਨ ਮੌਸਮ 'ਚ ਬਦਲਾਅ ਆਇਆ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਅਨੁਸਾਰ ਤੇਜ਼ ਹਵਾਵਾਂ ਦੇ ਨਾਲ ਦਿਨ ਭਰ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ। ਵਿਭਾਗ ਅਨੁਸਾਰ ਪੰਜਾਬ ਦੇ ਸੰਗਰੂਰ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਲੁਧਿਆਣਾ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮਾਹਿਰਾਂ ਦਾ ਕਹਿਣਾ ਹੈ ਕਿ ਮੀਂਹ ਤੋਂ ਬਾਅਦ ਹਵਾ ਗੁਣਵੱਤਾ ਸੂਚਕ ਅੰਕ ਵਿੱਚ ਸੁਧਾਰ ਹੋ ਸਕਦਾ ਹੈ ਕਿਉਂਕਿ ਮੀਂਹ ਹਵਾ ਵਿੱਚ ਮੌਜੂਦ ਧੂੜ ਦੇ ਬਾਰੀਕ ਕਣਾਂ ਨੂੰ ਸਾਫ਼ ਕਰ ਦੇਵੇਗਾ। ਪਿਛਲੇ ਕੁਝ ਦਿਨਾਂ ਤੋਂ ਕਈ ਇਲਾਕਿਆਂ 'ਚ ਹੋਈ ਬਾਰਿਸ਼ ਕਾਰਨ ਦਿਨ ਦਾ ਔਸਤ ਤਾਪਮਾਨ 22 ਡਿਗਰੀ ਦਰਜ ਕੀਤਾ ਗਿਆ ਹੈ, ਜੋ ਕਿ ਆਮ ਨਾਲੋਂ 4 ਡਿਗਰੀ ਘੱਟ ਹੈ। ਪਹਾੜਾਂ 'ਚ ਬਰਫਬਾਰੀ ਦਾ ਵੀ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਕਾਰਨ ਅਗਲੇ 2 ਦਿਨਾਂ 'ਚ ਹਲਕੀ ਸੀਤ ਲਹਿਰ ਦੀ ਵੀ ਸੰਭਾਵਨਾ ਹੈ।
ਜਾਣੋ ਭਵਿੱਖ ਵਿੱਚ ਕਿਹੋ ਜਿਹਾ ਰਹੇਗਾ ਮੌਸਮ
ਸੂਬੇ ਵਿੱਚ 3 ਦਸੰਬਰ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਕੁਝ ਥਾਵਾਂ 'ਤੇ ਹਲਕੇ ਬੱਦਲ ਛਾਏ ਰਹਿਣਗੇ, ਜਦਕਿ ਸਵੇਰੇ ਸੰਘਣੀ ਧੁੰਦ ਵੀ ਦੇਖਣ ਨੂੰ ਮਿਲੇਗੀ। ਇਸ ਦੇ ਮੱਦੇਨਜ਼ਰ ਰਾਤ ਦੇ ਤਾਪਮਾਨ 'ਚ ਵੱਡੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ, ਜਦਕਿ ਦਿਨ ਵੇਲੇ ਖੁਸ਼ਕ ਮੌਸਮ ਕਾਰਨ ਤਾਪਮਾਨ ਆਮ ਦੇ ਆਸ-ਪਾਸ ਦਰਜ ਕੀਤਾ ਜਾਵੇਗਾ।


