
ਜਲੰਧਰ (ਰਾਘਵ): ਪੰਜਾਬ 'ਚ ਜੂਨ ਮਹੀਨੇ ਦੀ ਅੱਜ 5 ਤਾਰੀਖ ਹੋ ਗਈ ਹੈ ਪਰ ਫਿਰ ਵੀ ਤਾਪਮਾਨ ਆਮ ਨਾਲੋਂ ਘੱਟ ਹੈ। ਸੂਬੇ ਭਰ ਪਿਛਲੇ ਕੁਝ ਦਿਨਾਂ ਵਿੱਚ ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਵੇਖੀਆਂ ਗਈਆਂ ਸਨ। ਇਸਦਾ ਕਾਰਨ ਪਿਛਲੇ ਕੁਝ ਦਿਨਾਂ ਤੋਂ ਸਰਗਰਮ ਪੱਛਮੀ ਗੜਬੜੀ ਦੇ ਨਾਲ-ਨਾਲ ਹਿਮਾਚਲ ਪ੍ਰਦੇਸ਼ ਵਿਚ ਬਰਫ਼ਬਾਰੀ ਅਤੇ ਮੀਂਹ ਹੈ। ਇਸ ਤੋਂ ਬਾਅਦ ਵੀ ਅੱਜ ਤਾਪਮਾਨ ਵਿਚ ਬਹੁਤ ਜ਼ਿਆਦਾ ਬਦਲਾਅ ਨਹੀਂ ਹੋਵੇਗਾ।
ਅੱਜ ਮੌਸਮ ਵਿਭਾਗ ਵੱਲੋਂ ਕਿਸੇ ਵੀ ਤਰ੍ਹਾਂ ਦੀ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ। ਆਉਣ ਵਾਲੇ ਤਿੰਨ ਦਿਨਾਂ ਵਿੱਚ ਤਾਪਮਾਨ ਇੱਕ ਵਾਰ ਫਿਰ 4 ਡਿਗਰੀ ਵੱਧ ਸਕਦਾ ਹੈ। ਇਸ ਦੌਰਾਨ ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਸੂਬੇ ਭਰ 'ਚ ਅੱਜ ਤੋਂ 8 ਜੂਨ ਤੱਕ ਕੋਈ ਚੇਤਾਵਨੀ ਜਾਰੀ ਨਹੀਂ ਕੀਤੀ ਗਈ ਹੈ। ਹਾਲਾਂਕਿ, ਅੱਜ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਕਾਰਨ ਅੱਜ ਪੰਜਾਬ ਦੇ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ ਪਰ ਹੌਲੀ-ਹੌਲੀ ਆਉਣ ਵਾਲੇ ਦਿਨਾਂ 'ਚ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਪਾਰ ਜਾ ਸਕਦਾ ਹੈ।