ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫ਼ਾ, CM ਮਾਨ ਨੇ ਸਾਂਝੀ ਕੀਤੀ ਖੁਸ਼ਖਬਰੀ

by jaskamal

ਪੱਤਰ ਪ੍ਰੇਰਕ : ਪੰਜਾਬ ਦੇ ਸੀ.ਐਮ ਭਗਵੰਤ ਮਾਨ ਨੇ ਅੱਜ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰ ਕੇ ਉਨ੍ਹਾਂ ਨਾਲ ਕਈ ਮੁੱਦਿਆਂ 'ਤੇ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਸੀ.ਐਮ. ਮੁਲਾਜ਼ਮਾਂ ਨੂੰ ਨਵੇਂ ਸਾਲ ਦਾ ਤੋਹਫਾ ਦਿੰਦੇ ਹੋਏ ਮਾਨ ਨੇ ਟਵੀਟ ਕਰ ਕੇ ਖੁਸ਼ਖਬਰੀ ਸਾਂਝੀ ਕੀਤੀ ਹੈ।

ਸੀ.ਐਮ. ਮਾਨ ਨੇ ਟਵੀਟ ਕੀਤਾ ਕਿ "ਅੱਜ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਦੇ ਮੁੱਦਿਆਂ 'ਤੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ… ਮੈਂ ਇੱਕ ਵੱਡੀ ਖੁਸ਼ਖਬਰੀ ਸਾਂਝੀ ਕਰ ਰਿਹਾ ਹਾਂ ਕਿ ਅਸੀਂ ਕਰਮਚਾਰੀਆਂ ਨੂੰ ਨਵੇਂ ਸਾਲ ਦਾ ਤੋਹਫਾ ਦੇਣ ਜਾ ਰਹੇ ਹਾਂ… ਡੀਏ ਵਿੱਚ 4% ਦਾ ਵਾਧਾ ਕੀਤਾ ਗਿਆ ਹੈ ਜੋ 1 ਦਸੰਬਰ 2023 ਤੋਂ ਲਾਗੂ ਮੰਨਿਆ ਜਾਵੇਗਾ…'' ।

More News

NRI Post
..
NRI Post
..
NRI Post
..