ਨਿਊਜ਼ੀਲੈਂਡ : ਮਸਜਿਦਾਂ ‘ਚ ਹਮਲੇ ਤੋਂ ਬਾਅਦ 9 ਭਾਰਤੀ ਲਾਪਤਾ

by mediateam

ਵੈੱਬ ਡੈਸਕ (ਵਿਕਰਮ ਸਹਿਜਪਾਲ) : ਨਿਊਜ਼ੀਲੈਂਡ ਦੀ ਮਸਜਿਦਾਂ ਵਿਚ ਹੋਈ ਅੰਨ੍ਹੇਵਾਹ ਫਾਇਰਿੰਗ ਕਾਰਨ 49 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇਸ ਵਿਚ ਹਮਲੇ ਤੋਂ ਬਾਅਦ ਭਾਰਤੀ ਮੂਲ ਦੇ 9 ਲੋਕ ਲਾਪਤਾ ਹੋ ਗਏ ਹਨ। ਨਿਊਜ਼ੀਲੈਂਡ ਵਿਚ ਭਾਰਤੀ ਡਿਪਲੋਮੈਟਿਕ ਨੇ ਇਸ ਦੀ ਜਾਣਕਾਰੀ ਮੀਡੀਆ ਨੂੰ ਦਿੱਤੀ ਹੈ ਅਤੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। 


ਅਜੇ ਇਨ੍ਹਾਂ 9 ਭਾਰਤੀਆਂ ਦੀ ਪਛਾਣ ਜਨਤਕ ਨਹੀਂ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਨਿਊਜ਼ੀਲੈਂਡ ਦੇ ਕ੍ਰਾਈਸਟਚਰਚ ਵਿਚ ਸ਼ੁੱਕਰਵਾਰ ਨੂੰ ਦੋ ਮਸਜਿਦਾਂ ਵਿਚ ਕੁਝ ਹਮਲਾਵਰਾਂ ਨੇ ਫਾਇਰਿੰਗ ਕਰ ਦਿੱਤੀ, ਜਿਸ ਕਾਰਨ 49 ਲੋਕਾਂ ਦੀ ਮੌਤ ਅਤੇ ਦਰਜਨਾਂ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਵਿਚੋਂ 20 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। 


ਮਸਜਿਦ ਵਿਚ ਬੰਗਲਾਦੇਸ਼ ਕ੍ਰਿਕਟ ਟੀਮ ਦੇ ਖਿਡਾਰੀ ਨਮਾਜ਼ ਅਦਾ ਕਰਨ ਆਏ ਸਨ। ਗੋਲੀਬਾਰੀ ਦੌਰਾਨ ਪੂਰੀ ਟੀਮ ਪਾਰਕ ਦੇ ਰਸਤੇ ਸੁਰੱਖਿਅਤ ਬਾਹਰ ਨਿਕਲ ਗਈ। ਮਸਜਿਦ ਦੇ ਦਰਵਾਜੇ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਚਾਰ ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ।

More News

NRI Post
..
NRI Post
..
NRI Post
..