ਮੂਸੇਵਾਲਾ ਨੂੰ ਯਾਦ ਕਰ ਭਾਵੁਕ ਹੋਏ ਨਾਈਜੀਰੀਅਨ ਰੈਪਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਪੰਜਾਬ ਹੀ ਨਹੀਂ, ਦੁਨੀਆ ਭਰ 'ਚ ਪ੍ਰਸਿੱਧ ਸਨ। ਕਈ ਲੋਕ ਤੇ ਕਲਾਕਾਰ ਵੱਖ-ਵੱਖ ਤਰੀਕੇ ਨਾਲ ਮੂਸੇਵਾਲਾ ਨੂੰ ਸ਼ਰਧਾਂਜਲੀ ਦੇ ਰਹੇ ਹਨ। ਇਸੇ ਤਰ੍ਹਾਂ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਨਾਈਜੀਰੀਆ ਦੇ ਮਸ਼ਹੂਰ ਰੈਪਰ ਬਰਨਾ ਬੁਆਏ ਮੂਸੇਵਾਲਾ ਨੂੰ ਆਪਣੇ ਲਾਈਵ ਸ਼ੋਅ ਦੌਰਾਨ ਸ਼ਰਧਾਂਜਲੀ ਦੇ ਰਹੇ ਹਨ।

ਵੀਡੀਓ 'ਚ ਬਰਨਾ ਬੁਆਏ ਮੂਸੇਵਾਲਾ ਦਾ ਨਾਮ ਲੈਂਦੇ ਹੋਏ ਭਾਵੁਕ ਹੋ ਜਾਂਦੇ ਹਨ ਅਤੇ ਉਹ ਰੋਣ ਲੱਗਦੇ ਹਨ। ਉਨ੍ਹਾਂ ਬਾਅਦ ਵਿਚ ਮੂਸੇਵਾਲਾ ਨੂੰ ਉਨ੍ਹਾਂ ਦੇ ਹੀ ਸਿਗਨੇਚਰ ਸਟਾਈਲ ਯਾਨੀ ਪੱਟ 'ਤੇ ਥਾਪੀ ਮਾਰ ਕੇ ਸ਼ਰਧਾਂਜਲੀ ਦਿੱਤੀ। ਸਿੱਧੂ ਮੂਸੇਵਾਲਾ ਅਤੇ ਨਾਈਜੀਰੀਅਨ ਰੈਪਰ ਬਰਨਾ ਬੁਆਏ ਇੱਕ ਮਿਕਸਟੇਪ 'ਤੇ ਕੰਮ ਕਰ ਰਹੇ ਸਨ।