ਪੰਜਾਬ ‘ਚ 1 ਦਸੰਬਰ ਤੋਂ ਮੁੜ ਲਾਗੂ ਹੋਵੇਗਾ Night Curfew

by simranofficial

ਚੰਡੀਗੜ (ਐਨ .ਆਰ .ਆਈ ਮੀਡਿਆ ): ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਵਲੋਂ ਪੰਜਾਬ ‘ਚ ਦੂਜੀ ਲਹਿਰ ਦੇ ਖਦਸ਼ੇ ਦੇ ਸਾਰੇ ਕਸਬਿਆਂ ਅਤੇ ਸ਼ਹਿਰਾਂ ‘ਚ ਰਾਤ ਦੇ ਕਰਫਿਊ ਨੂੰ ਦੁਬਾਰਾ ਲਾਗੂ ਕਰਨ ਸਮੇਤ ਰਾਜ ‘ਚ ਕਈ ਨਵੇਂ ਪਾਬੰਦੀਆਂ ਲਗਾਉਣ ਦੇ ਆਦੇਸ਼ ਦਿੱਤੇ ਹਨ। 1 ਦਸੰਬਰ ਤੋਂ, ਮਾਸਕ ਨਾ ਪਹਿਨਣ ਜਾਂ ਸਮਾਜਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਜੁਰਮਾਨਾ ਦੁਗਣਾ ਹੋ ਸਕਦਾ ਹੈ।

ਇਨ੍ਹਾਂ ਹੁਕਮਾਂ ‘ਤੇ 15 ਦਸੰਬਰ ਨੂੰ ਸਮੀਖਿਆ ਕੀਤੀ ਜਾਵੇਗੀ, ਸਾਰੇ ਹੋਟਲ, ਰੈਸਟੋਰੈਂਟਾਂ ਅਤੇ ਮੈਰਿਜ ਪੈਲੇਸਾਂ ਦੇ ਖੁੱਲਣ ਦੇ ਸਮੇਂ ਨੂੰ ਵੀ ਰਾਤ 9.30 ਵਜੇ ਤੱਕ ਕਰ ਦਿੱਤਾ ਗਿਆ ਹੈ। ਰਾਤ ਦੇ ਕਰਫਿਊ ਦਾ ਸਮਾਂ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ।ਇਨ੍ਹਾਂ ਹੁਕਮਾਂ 'ਤੇ 15 ਦਸੰਬਰ ਨੂੰ ਸਮੀਖਿਆ ਕੀਤੀ ਜਾਵੇਗੀ, ਸਾਰੇ ਹੋਟਲ, ਰੈਸਟੋਰੈਂਟਾਂ ਅਤੇ ਮੈਰਿਜ ਪੈਲੇਸਾਂ ਦੇ ਖੁੱਲਣ ਦੇ ਸਮੇਂ ਨੂੰ ਵੀ 9.30 ਵਜੇ ਤੱਕ ਸੀਮਤ ਕਰ ਦਿੱਤਾ ਗਿਆ ਹੈ। ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੋਂ ਲਾਗੂ ਰਹੇਗਾ ।

ਮੁੱਖ ਮੰਤਰੀ ਨੇ ਅਲਰਟ ਕਰਦਿਆਂ ਕਿਹਾ ਕਿ ਲੋਕਾਂ ਨੂੰ ਕਿਸੇ ਵੀ ਹਾਲਾਤ ਵਿਚ ਇੰਨਾਂ ਰੱਖਿਆ ਨਿਯਮਾਂ ਦੀ ਉਲੰਘਣਾ ਨਹੀਂ ਕਰਨੀ।ਇਕ ਉੱਚ ਪੱਧਰੀ ਰਾਜ ਕੋਵਿਡ ਸਮੀਖਿਆ ਬੈਠਕ ਤੋਂ ਬਾਅਦ ਨਵੀਂਆਂ ਪਾਬੰਦੀਆਂ ਦੇ ਵੇਰਵੇ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਕੋਵਿਡ ਦੇ ਢੁਕਵੇਂ ਵਿਵਹਾਰ ਦੀ ਪਾਲਣਾ ਕਰਨ 'ਤੇ ਜ਼ੁਰਮਾਨਾ ਮੌਜੂਦਾ 500 ਰੁਪਏ ਤੋਂ ਵਧਾ ਕੇ 1000 ਰੁਪਏ ਕੀਤਾ ਜਾਵੇਗਾ।