ਅੰਮ੍ਰਿਤਸਰ ‘ਚ ਨਹੀ ਲਗੇਗਾ ਨਾਈਟ ਕਰਫਿਊ

by vikramsehajpal

ਅੰਮ੍ਰਿਤਸਰ,(ਦੇਵ ਇੰਦਰਜੀਤ) :ਪੰਜਾਬ ਦੇ ਜ਼ਿਲ੍ਹਿਆਂ 'ਚ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫ਼ਿਊ ਦਾ ਸਮਾਂ ਤੈਅ ਕੀਤਾ ਗਿਆ ਸੀ। ਹੁਣ ਪੰਜਾਬ ਦੇ ਜ਼ਿਲ੍ਹਿਆਂ ਲੁਧਿਆਣਾ, ਜਲੰਧਰ, ਪਟਿਆਲਾ, ਮੋਹਾਲੀ, ਗੁਰਦਾਸਪੁਰ, ਹੁਸ਼ਿਆਰਪੁਰ, ਕਪੂਰਥਲਾ ਅਤੇ ਰੋਪੜ 'ਚ ਨਾਈਟ ਕਰਫ਼ਿਊ ਦਾ ਸਮਾਂ ਰਾਤ 9 ਵਜੇ ਤੋਂ ਸਵੇਰ ਦੇ 5 ਵਜੇ ਤੱਕ ਹੋਵੇਗਾ।

ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਇਹ ਐਲਾਨ ਕੀਤਾ ਗਿਆ ਹੈ ਕਿ ਹੁਣ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫ਼ਿਊ ਲੱਗੇਗਾ। ਉਥੇ ਹੀ ਅੰਮ੍ਰਿਤਸਰ ਜ਼ਿਲ੍ਹੇ ਦੇ ਡੀ.ਸੀ. ਗੁਰਪ੍ਰੀਤ ਸਿੰਘ ਖਹਿਰਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ’ਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਦੇ ਕਰਫਿਊ ਦਾ ਕੋਈ ਵੀ ਨਿਯਮ ਲਾਗੂ ਨਹੀਂ ਹੋਵੇਗਾ।