ਬਰਤਾਨੀਆ ਦੇ ਪ੍ਰਧਾਨ ਮੰਤਰੀ ਜੌਹਨਸਨ ਖ਼ਿਲਾਫ਼ ਬੇਭਰੋਸਗੀ ਦਾ ਮਤਾ ਡਿੱਗਿਆ

by jaskamal

ਨਿਊਜ਼ ਡੈਸਕ: ਵਿਵਾਦਗ੍ਰਸਤ ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੂੰ ਬੇਭਰੋਸਗੀ ਮਤਾ ਜਿੱਤ ਲਿਆ। ਕੰਜ਼ਰਵੇਟਿਵ ਪਾਰਟੀ ਦੇ 211 ਮੈਂਬਰਾਂ ਨੇ ਪ੍ਰਧਾਨ ਮੰਤਰੀ ਦੇ ਹੱਕ ਵਿੱਚ, ਜਦਕਿ 148 ਮੈਂਬਰਾਂ ਨੇ ਉਨ੍ਹਾਂ ਦੇ ਖ਼ਿਲਾਫ਼ ਵੋਟ ਪਾਈ। ਜੂਨ 2020 ਵਿੱਚ ਡਾਊਨਿੰਗ ਸਟ੍ਰੀਟ ਵਿੱਚ ਜਨਮ ਦਿਨ ਦੀ ਪਾਰਟੀ ਵਿੱਚ ਕੋਵਿਡ-9 ਲੌਕਡਾਊਨ ਨਾਲ ਸਬੰਧਤ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਵਿੱਚ 40 ਤੋਂ ਵੱਧ ਸੰਸਦ ਮੈਂਬਰਾਂ ਨੇ ਜੌਹਨਸਨ ਦੇ ਅਸਤੀਫੇ ਦੀ ਮੰਗ ਕੀਤੀ ਸੀ।