ਕਿਸਾਨਾਂ ਦੇ ਧਰਨੇ ਦੌਰਾਨ ਪੁਲਿਸ ਕਾਰਵਾਈ ਕਾਰਨ ਕਿਸੇ ਕਿਸਾਨ ਦੀ ਨਹੀਂ ਹੋਈ ਮੌਤ : ਕੇਂਦਰ

by jaskamal

ਨਿਊਜ਼ ਡੈਸਕ (ਜਸਕਮਲ) : ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕਿਸਾਨਾਂ ਦੇ ਸਾਲ ਭਰ ਚੱਲੇ ਧਰਨੇ ਦੌਰਾਨ ਪੁਲਿਸ ਕਾਰਵਾਈ ਕਾਰਨ ਕਿਸੇ ਕਿਸਾਨ ਦੀ ਮੌਤ ਨਹੀਂ ਹੋਈ। ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਵੱਲੋਂ ਦਿੱਲੀ ਦੀਆਂ ਸਰਹੱਦਾਂ 'ਤੇ ਸਾਲ ਭਰ ਤੋਂ ਚੱਲ ਰਿਹਾ ਪ੍ਰਦਰਸ਼ਨ ਵੀਰਵਾਰ ਨੂੰ ਕੇਂਦਰ ਸਰਕਾਰ ਵੱਲੋਂ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਕੇਸ ਵਾਪਸ ਲੈਣ ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਸਮੇਤ ਉਨ੍ਹਾਂ ਦੀਆਂ ਮੁੱਖ ਬਕਾਇਆ ਮੰਗਾਂ ਨੂੰ ਸਵੀਕਾਰ ਕਰਨ ਤੋਂ ਬਾਅਦ ਮੁਅੱਤਲ ਕਰ ਦਿੱਤਾ ਗਿਆ।

ਰਾਜ ਸਭਾ 'ਚ ਇਕ ਲਿਖਤੀ ਜਵਾਬ 'ਚ, ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ੁੱਕਰਵਾਰ ਨੂੰ ਕਿਹਾ, ''ਕਿਸਾਨ ਅੰਦੋਲਨ 'ਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਆਦਿ ਦਾ ਵਿਸ਼ਾ ਸਬੰਧਤ ਰਾਜ ਸਰਕਾਰਾਂ ਕੋਲ ਹੈ। ਉਨ੍ਹਾਂ ਕਿਹਾ,''ਕਿਸਾਨ ਅੰਦੋਲਨ ਦੌਰਾਨ ਪੁਲਿਸ ਕਾਰਵਾਈ ਦੇ ਨਤੀਜੇ ਵਜੋਂ ਕਿਸੇ ਕਿਸਾਨ ਦੀ ਮੌਤ ਨਹੀਂ ਹੋਈ। ਤੋਮਰ ਕਾਂਗਰਸ ਨੇਤਾ ਧੀਰਜ ਪ੍ਰਸਾਦ ਸਾਹੂ ਤੇ ਆਪ ਆਗੂ ਸੰਜੇ ਸਿੰਘ ਦੇ ਸਾਂਝੇ ਸਵਾਲ ਦਾ ਜਵਾਬ ਦੇ ਰਹੇ ਸਨ।