ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਹਲੇ ਕੋਈ ਮੁਲਾਕਾਤ ਨਾ ਤੈਅ ਤੇ ਨਾ ਹੈ ਇਸਦੇ ਨਾਲ ਜਾਰੀ ਕੋਈ ਸੂਚਨਾ :ਸ਼ਾਹ ਮਹਿਮੂਦ ਕੁਰੈਸ਼ੀ

by vikramsehajpal

ਇਸਲਾਮਾਬਾਦ,(ਦੇਵ ਇੰਦਰਜੀਤ) :ਜੈਸ਼ੰਕਰ ਨੇ ਸੰਮੇਲਨ ਵਿਚ ਕੁਰੈਸ਼ੀ ਨਾਲ ਮੁਲਾਕਾਤ ਕਰਨ ਦੇ ਬਾਰੇ ਵਿਚ ਵੀ ਪਿਛਲੇ ਹਫ਼ਤੇ ਪੁੱਛੇ ਗਏ ਸਵਾਲਾਂ ਦਾ ਸਿੱਧੇ ਤੌਰ 'ਤੇ ਜਵਾਬ ਨਹੀਂ ਦਿੱਤਾ ਸੀ।ਤਜਾਕਿਸਤਾਨ ਦੀ ਰਾਜਧਾਨੀ ਦੁਸ਼ਾਂਬੇ ਵਿਚ ਮੰਗਲਵਾਰ ਨੂੰ ਹੋਣ ਵਾਲੇ 'ਹਾਰਟ ਆਫ ਏਸ਼ੀਆ' ਸੰਮੇਲਨ ਵਿਚ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨਾਲ ਮੁਲਾਕਾਤ ਲਈ ਹਾਲੇ ਤੱਕ ਕੋਈ ਬੈਠਕ ਨਾ ਤੈਅ ਹੈ ਅਤੇ ਨਾ ਹੀ ਇਸ ਸੰਬੰਧੀ ਕੋਈ ਪ੍ਰਸਤਾਵ ਦਿੱਤਾ ਗਿਆ ਹੈ।

ਸੰਮੇਲਨ ਵਿਚ ਦੋਹਾਂ ਮੰਤਰੀਆਂ ਦੇ ਸ਼ਾਮਲ ਹੋਣ ਦੀ ਖ਼ਬਰ ਤੋਂ ਉਹਨਾਂ ਦੀ ਮੁਲਾਕਾਤ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਕੁਰੈਸ਼ੀ ਨੇ ਐਤਵਾਰ ਨੂੰ ਡਾਨ ਅਖ਼ਬਾਰ ਨੂੰ ਕਿਹਾ ਕਿ ਉਹਨਾਂ ਦੇ ਅਤੇ ਜੈਸ਼ੰਕਰ ਵਿਚਾਲੇ ਕੋਈ ਬੈਠਕ ਨਾ ਤੈਅ ਹੈ ਅਤੇ ਨਾ ਹੀ ਅਜਿਹਾ ਕੋਈ ਪ੍ਰਸਤਾਵ ਦਿੱਤਾ ਗਿਆ ਹੈ। ਭਾਰਤ ਅਤੇ ਪਾਕਿਸਤਾਨ ਵੱਲੋਂ ਪਰਦੇ ਦੇ ਪਿੱਛੇ ਤੋਂ ਡਿਪਲੋਮੈਟਿਕ ਸੰਬੰਧਾਂ ਦੀ ਪੂਰਨ ਬਹਾਲੀ ਦੀਆਂ ਕੋਸ਼ਿਸ਼ਾਂ ਦੇ ਬਾਰੇ ਵਿਚ ਮੀਡੀਆ ਵਿਚ ਆਈਆਂ ਖ਼ਬਰਾਂ ਦੇ ਜਵਾਬ ਵਿਚ ਕੁਰੈਸ਼ੀ ਨੇ ਕਿਹਾ,''ਹਾਲੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ।''