ਪੰਜਾਬ ਦੀ ਸ਼ਾਤੀ ਭੰਗ ਕਰਨ ਦੀ ਇਜਾਜ਼ਤ ਕਿਸੇ ਨੂੰ ਨਹੀ : ਮੰਤਰੀ ਧਾਲੀਵਾਲ

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਘਟਨਾ ਤੋਂ ਬਾਅਦ ਬਿਆਨ ਦਿੰਦੇ ਕਿਹਾ ਕਿ ਪੰਜਾਬ ਦੀ ਸ਼ਾਤੀ ਭੰਗ ਕਰਨ ਦੀ ਇਜਾਜ਼ਤ ਕਿਸੇ ਨੂੰ ਨਹੀ ਹੈ ਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤ ਕਰਵਾਈ ਕੀਤੀ ਜਾਵੇਗੀ। ਮੰਤਰੀ ਧਾਲੀਵਾਲ ਨੇ ਅਜਨਾਲਾ ਵਿਖੇ ਹੋਏ ਘਟਨਾ 'ਤੇ ਸਥਿਤੀ ਨੂੰ ਸੰਭਾਲਣ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ ।

ਉਨ੍ਹਾਂ ਨੇ ਕਿਹਾ ਇਸ ਘਟਨਾ ਲਈ ਜਿੰਮੇਵਾਰ ਕਿਸੇ ਵੀ ਅਨਸਰ ਨੂੰ ਬਖਸ਼ਿਆ ਨਹੀ ਜਾਵੇਗਾ। ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ ਨਹੀ ਕਰੇਗੀ। ਉਨ੍ਹਾਂ ਨੇ ਕਿਹਾ ਕੁਝ ਲੋਕ ਝੂੱਠੇ ਦਾਅਵੇ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ।ਦੱਸ ਦਈਏ ਕਿ ਬੀਤੀ ਦਿਨੀਂ ਅਜਨਾਲਾ ਵਿਖੇ ਲਵਪ੍ਰੀਤ ਸਿੰਘ ਤੂਫ਼ਾਨ ਦੀ ਰਿਹਾਈ ਲਈ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ ਸੀ।