ਨਵੀਂ ਦਿੱਲੀ (Vikram Sehajpal) : ਲੋਕ ਸਭਾ ‘ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫੀ ਨੂੰ ਲੈਕੇ ਵੱਡਾ ਬਿਆਨ ਦਿੱਤਾ। ਉਹਨਾਂ ਨੇ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦਾ ਮੁੱਖ ਦੋਸ਼ੀ ਹੈ। ਜਿਸ ਕਾਰਨ ਰਾਜੋਆਣਾ ਦੀ ਸਜ਼ਾ ਨੂੰ ਮੁਆਫ ਨਹੀਂ ਕੀਤਾ ਗਿਆ ਹੈ।
ਜਿਕਰ-ਏ-ਖਾਸ ਹੈ ਕਿ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਕੇਂਦਰ ਸਰਕਾਰ ਨੇ ਬਲਵੰਤ ਰਾਜੋਆਣਾ ਦੀ ਸਜ਼ਾ ਨੂੰ ਮੁਆਫ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ ਜਿਸ ਤੇ ਬਲਵੰਤ ਰਾਜੋਆਣਾ ਦੀ ਭੈਣ ਨੇ ਖੁਸ਼ੀ ਜਾਹਿਰ ਕੀਤੀ ਸੀ।
ਪਰ ਕਾਂਗਰਸ ਦੇ ਐੱਮ.ਪੀ. ਰਵਨੀਤ ਬਿੱਟੂ ਨੇ ਗੁੱਸਾ ਜਾਹਿਰ ਕਰਦੇ ਹੋਏ ਕਿਹਾ ਸੀ ਕਿ ਉਹਨਾਂ ਨੂੰ ਇਹ ਫੈਸਲਾ ਮਨਜੂਰ ਨਹੀਂ ਹੈ। ਕਿਉਂਕਿ ਰਾਜੋਆਣਾ ਨੇ ਸੂਬੇ ਦੇ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਤਲ ਕੀਤਾ ਹੈ। ਇਸ ਮਾਮਲੇ ਨੂੰ ਰਵਨੀਤ ਬਿੱਟੂ ਨੇ ਲੋਕਸਭਾ ’ਚ ਚੁੱਕਿਆ। ਨਾਲ ਹੀ ਉਹਨਾਂ ਨੇ ਪੁੱਛਿਆ ਕੀ ਆਖਿਰ ਰਾਜੋਆਣਾ ਦੀ ਮੌਤ ਦੀ ਸਜ਼ਾ ਮੁਆਫ ਕਿਉਂ ਹੋਈ ਹੈ। ਜਿਸ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਕਿਸੇ ਨੇ ਵੀ ਰਾਜੋਆਣਾ ਦੀ ਸਜ਼ਾ ਨੂੰ ਮੁਆਫ ਨਹੀਂ ਕੀਤਾ ਹੈ।



