ਕਿਸਾਨ ਅੰਦੋਲਨ ਦੌਰਾਨ ਕਿਸੇ ਕਿਸਾਨ ਦੀ ਮੌਤ ਦਾ ਕੋਈ ਰਿਕਾਰਡ ਨਹੀਂ :ਖੇਤੀਬਾੜੀ ਮੰਤਰੀ ਤੋਮਰ

by vikramsehajpal

ਦਿੱਲੀ(ਦੇਵ ਇੰਦਰਜੀਤ) :ਤੋਮਰ ਨੇ ਕਿਹਾ ਕਿ ਸਰਕਾਰ ਨੇ ਸਰਗਰਮ ਢੰਗ ਨਾਲ ਅਤੇ ਲਗਾਤਾਰ ਅੰਦੋਲਨਕਾਰੀ ਕਿਸਾਨ ਜਥੇਬੰਦੀਆਂ ਨਾਲ ਕੰਮ ਕੀਤਾ। ਕੇਂਦਰ ਸਰਕਾਰ ਨੇ ਬੀਤੇ ਕੱਲ੍ਹ ਯਾਨੀ ਕਿ ਸ਼ੁੱਕਰਵਾਰ ਨੂੰ ਕਿਹਾ ਕਿ ਤਿੰਨ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਅੰਦੋਲਨ ਦੌਰਾਨ ਹੋਈਆਂ ਕਿਸਾਨਾਂ ਦੀ ਮੌਤ ਨਾਲ ਸਬੰਧਿਤ ਕੋਈ ਰਿਕਾਰਡ ਖੇਤੀਬਾੜੀ ਮੰਤਰਾਲਾ ਕੋਲ ਨਹੀਂ ਹੈ। ਖੇਤੀਬਾੜੀ ਅਤੇ ਕਿਸਾਨ ਕਲਿਆਣ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਰਾਜ ਸਭਾ ਵਿਚ ਇਕ ਲਿਖਤੀ ਸਵਾਲ ਦੇ ਜਵਾਬ 'ਚ ਦੱਸਿਆ ਕਿ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ 11 ਦੌਰ ਦੀ ਗੱਲਬਾਤ ਹੋਈ ਪਰ ਇਸ ਦੌਰਾਨ ਕਦੇ ਵੀ ਕਿਸਾਨ ਜਥੇਬੰਦੀਆਂ ਖੇਤੀ ਕਾਨੂੰਨਾਂ 'ਤੇ ਚਰਚਾ ਕਰਨ ਲਈ ਸਹਿਮਤ ਨਹੀਂ ਹੋਈਆਂ। ਉਹ ਇਨ੍ਹਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਰਹੇ।