ਕਸ਼ਮੀਰ ਮਸਲਾ ਸੁਲਝਾਉਣ ਲਈ ਗੱਲਬਾਤ ਤੋਂ ਇਲਾਵਾ ਕੋਈ ਹੱਲ ਨਹੀਂ :ਮਹਿਬੂਬਾ

by vikramsehajpal

ਸ਼੍ਰੀਨਗਰ,(ਦੇਵ ਇੰਦਰਜੀਤ) :ਕਸ਼ਮੀਰ ਮਸਲਾ ਸੁਲਝਾਉਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਗੱਲਬਾਤ ਤੋਂ ਇਲਾਵਾ ਕੋਈ ਹੱਲ ਨਹੀਂ ਹੈ। ਅਸੀਂ ਚਾਹੁੰਦੇ ਹਾਂ ਕਿ ਜਿਸ ਤਰ੍ਹਾਂ ਵਾਜਪਾਈ ਅਤੇ ਮੁਸ਼ੱਰਫ ਵਿਚਾਲੇ ਗੱਲਬਾਤ ਹੋਈ ਸੀ। ਉਸੇ ਤਰ੍ਹਾਂ ਨਰਿੰਦਰ ਮੋਦੀ ਅਤੇ ਇਮਰਾਨ ਖਾਨ ਵਿਚਾਲੇ ਗੱਲਬਾਤ ਹੋਣੀ ਚਾਹੀਦੀ ਹੈ ਤਾਂ ਜੋ ਕਸ਼ਮੀਰ ਮਸਲੇ ਨੂੰ ਸੁਲਝਾਇਆ ਜਾ ਸਕੇ।

ਮੰਗਲਵਾਰ ਅਨੰਤਨਾਗ ਵਿਚ ਪਾਰਟੀ ਵਰਕਰਾਂ ਦੇ ਇਕ ਸੰਮੇਲਨ ਨੂੰ ਸੰਬੋਧਿਤ ਕਰਨ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਹਿਬੂਬਾ ਮੁਫਤੀ ਨੇ ਕਿਹਾ ਭਾਰਤ-ਪਾਕਿਸਤਾਨ ਵਿਚਾਲੇ ਅਮਨ ਦਾ ਹਰ ਰਾਹ ਜੰਮੂ ਕਸ਼ਮੀਰ ਵਿਚੋਂ ਹੀ ਲੰਘਦਾ ਹੈ। ਦੋਹਾਂ ਮੁਲਕਾਂ ਨੂੰ ਗੱਲਬਾਤ ਰਾਹੀਂ ਹੀ ਕਸ਼ਮੀਰ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ।