ਪਾਲਕੀ ਸਾਹਿਬ ਵਾਲੀ ਗੱਡੀਆਂ ‘ਤੇ ਨਹੀਂ ਲੱਗੇਗਾ ਕਿਸੇ ਤਰਾਂ ਦਾ ਟੈਕਸ: CM ਭਗਵੰਤ ਮਾਨ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੇ ਵੱਡਾ ਫੈਸਲਾ ਲੈਂਦੀਆਂ ਕਿਹਾ ਕਿ ਹੁਣ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਲੈ ਕੇ ਜਾਂਦੀਆਂ ਗੱਡੀਆਂ ਦਾ ਕਿਸੇ ਵੀ ਕਿਸਮ ਦਾ ਟੈਕਸ ਨਹੀਂ ਲੱਗੇਗਾ। ਉਨ੍ਹਾਂ ਨੇ ਟਵੀਟ ਕਰਦੇ ਕਿਹਾ ਕਿ ਪੰਜਾਬ 'ਚ ਗੱਡੀਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਲੈ ਕੇ ਜਾਂਦੀਆਂ ਹਨ, ਜਿਨ੍ਹਾਂ ਨੂੰ ਪਾਲਕੀ ਸਾਹਿਬ ਵੀ ਕਿਹਾ ਜਾਂਦਾ ਹੈ।

ਇਨ੍ਹਾਂ ਗੱਡੀਆਂ 'ਤੇ ਕਿਸੇ ਵੀ ਤਰਾਂ ਦਾ ਕੋਈ ਵੀ ਟੈਕਸ ਨਹੀਂ ਲੱਗੇਗਾ। ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਅਸੀਂ CM ਮਾਨ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹਾਂ। ਉਨ੍ਹਾਂ ਨੇ ਟਵੀਟ 'ਚ ਲਿਖਿਆ ਕਿ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਸਾਹਿਬ 'ਤੇ ਕਿਸੇ ਵੀ ਤਰਾਂ ਦਾ ਟੈਕਸ ਨਾ ਲਗਾਉਣਾ, CM ਮਾਨ ਦਾ ਇਹ ਫੈਸਲਾ ਸ਼ਲਾਘਾਯੋਗ ਹੈ।