23 ਫਰਵਰੀ, ਸਿਮਰਨ ਕੌਰ, (NRI MEDIA) :
ਮੀਡਿਆ ਡੈਸਕ (ਸਿਮਰਨ ਕੌਰ) : ਉੱਤਰੀ ਕੋਰੀਆ ਨੇ ਕਸ਼ਮੀਰ ਦੇ ਪੁਲਵਾਮਾ 'ਚ ਸੀ.ਆਰ.ਪੀ.ਐੱਫ ਦੇ ਕਾਫ਼ਲੇ 'ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਪਿਓਂਗਯਾਂਗ ਨੇ ਕਿਹਾ ਹੈ ਕਿ ਉਹ ਅੱਤਵਾਦ ਦੇ ਸਾਰੇ ਰੂਪਾਂ ਦਾ ਵਿਰੋਧ ਕਰਦਾ ਹੈ।
ਉੱਤਰੀ ਕੋਰਿਆਈ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਹੈ ਕਿ ਅਸੀਂ ਉਸ ਘਟਨਾ 'ਤੇ ਆਪਣੀ ਗੰਭੀਰ ਚਿੰਤਾ ਪ੍ਰਗਟ ਕਰਦੇ ਹਾਂ ਜਿਸ 'ਚ ਕਈ ਭਾਰਤੀ ਸੁਰੱਖਿਆ ਬਲਾਂ ਦੀ ਜਾਨ ਚਲੀ ਗਈ ਸੀ। ਜੰਮੂ-ਕਸ਼ਮੀਰ 'ਚ 14 ਫਰਵਰੀ ਨੂੰ ਹੋਏ ਅੱਤਵਾਦੀ ਹਮਲੇ ਦੀ ਵਜ੍ਹਾ ਨਾਲ ਇਹ ਹੋਇਆ। ਜ਼ਿਕਰਯੋਗ ਹੈ ਕਿ ਪਾਕਿਸਤਾਨੀ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੋਈ ਹੈ।