ਰਾਜ ਸਭਾ ਚੋਣਾਂ ਲਈ ਨੋਟੀਫਿਕੇਸ਼ਨ ਹੋਵੇਗਾ ਜਾਰੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚੋਂ ਦੋ ਰਾਜ ਸਭਾ ਮੈਂਬਰਾਂ ਦੀ ਚੋਣ ਦੇ ਮੱਦੇਨਜ਼ਰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ 'ਤੇ ਉਮੀਦਵਾਰ 31 ਮਈ 2022 ਤੱਕ ਨਾਮਜ਼ਦਗੀਆਂ ਭਰ ਸਕਦੇ ਹਨ। ਪੰਜਾਬ ਤੋਂ ਚੁਣੇ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਤੇ ਬਲਵਿੰਦਰ ਸਿੰਘ ਦੇ 4 ਜੁਲਾਈ, 2022 ਨੂੰ ਸੇਵਾਮੁਕਤ ਹੋਣ ਕਰਕੇ, ਉਨ੍ਹਾਂ ਦੇ ਅਹੁਦੇ ਦੀ ਮਿਆਦ ਖ਼ਤਮ ਹੋਣ ਵਾਲੀ ਹੈ। ਚੋਣ ਕਮਿਸ਼ਨ ਵੱਲੋਂ ਇਸ ਚੋਣ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਸ਼ਡਿਊਲ ਮੁਤਾਬਕ ਨੋਟੀਫਿਕੇਸ਼ਨ ਜਾਰੀ ਕਰਨ 'ਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 31 ਮਈ, 2022 ਹੈ, ਜਦਕਿ ਨਾਮਜ਼ਦਗੀਆਂ ਦੀ ਪੜਤਾਲ 1 ਜੂਨ, 2022 ਨੂੰ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਚੋਣ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾਣ ਤੋਂ ਬਾਅਦ ਅਤੇ ਨਾਮਜ਼ਦਗੀਆਂ ਦੀ ਪੜਤਾਲ ਲਈ ਨਿਰਧਾਰਿਤ ਮਿਤੀ ਤੋਂ ਪਹਿਲਾਂ ਸਹੁੰ/ਪੁਸ਼ਟੀ ਕੀਤੀ ਜਾਵੇਗੀ।

More News

NRI Post
..
NRI Post
..
NRI Post
..