ਸੇਵਾਵਾਂ ਰੈਗੂਲਰ ਕਰਨ ਲਈ ਨੋਟੀਫਿਕੇਸ਼ਨ ਜਲਦ ਹੋਵੇਗਾ ਜਾਰੀ: ਹਰਜੋਤ ਸਿੰਘ ਬੈਂਸ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ 'ਚ ਕੰਮ ਕਰਦੇ ਸਿੱਖਿਆ ਪ੍ਰੋਵਾਈਡਰਜ਼ ਨੂੰ ਪੱਕੇ ਕਰਨ ਦੀ ਪ੍ਰੀਕਿਰਿਆ ਨੂੰ ਤਿੰਨ ਮਹੀਨਿਆਂ ਵਿਚ ਮੁਕੰਮਲ ਕਰ ਲਿਆ ਜਾਵੇਗਾ, ਉਕਤ ਪ੍ਰਗਟਾਵਾ ਇਥੇ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਕੀਤਾ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰੋਵਾਈਡਰਜ਼ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਲਦ ਜਾਰੀ ਕੀਤਾ ਜਾ ਰਿਹਾ ਹੈ।

ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਦਿਲੀ ਇੱਛਾ ਹੈ ਕਿ ਸਕੂਲ ਸਿੱਖਿਆ ਵਿਭਾਗ ਵਿੱਚ ਕੰਮ ਕਰਦੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਬਣਦਾ ਮਾਣ ਦਿੱਤਾ ਜਾਵੇ। ਉਹਨਾਂ ਕਿਹਾ ਕਿ ਅਧਿਆਪਕ ਦਿਵਸ ਦੇ ਮੌਕੇ ‘ਤੇ 8736 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਪੱਕਾ ਕਰਕੇ ਇਸ ਗੱਲ ਦਾ ਪ੍ਰਮਾਣ ਵੀ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਹੁਣ ਕੰਪਿਊਟਰ ਅਧਿਆਪਕਾਂ ਦੇ ਮਸਲੇ ਨੂੰ ਜਲਦ ਹੱਲ ਕੀਤਾ ਜਾ ਰਿਹਾ ਹੈ।