ਹੁਣ ਅੰਮ੍ਰਿਤਪਾਲ ਸਿੰਘ ਜੂਗਾੜੂ ਰੇਹੜੀ ‘ਤੇ ਸਵਾਰ ਆਇਆ ਨਜ਼ਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਕਈ ਖ਼ੁਲਾਸੇ ਪੰਜਾਬ ਪੁਲਿਸ ਵਲੋਂ ਕੀਤੇ ਜਾ ਰਹੇ ਹਨ, ਉੱਥੇ ਹੀ ਹੁਣ ਅੰਮ੍ਰਿਤਪਾਲ ਸਿੰਘ ਦੀ ਇੱਕ ਹੋਰ ਤਸਵੀਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਤਸਵੀਰ 'ਚ ਦੇਖਿਆ ਜਾ ਸਕਦਾ ਹੈ ਕਿ ਉਹ ਇੱਕ ਜੂਗਾੜੂ ਰੇਹੜੀ 'ਤੇ ਸਵਾਰ ਨਜ਼ਰ ਆ ਰਿਹਾ ਹੈ। ਇਸ ਦੌਰਾਨ ਉਸ ਦਾ ਇੱਕ ਸਾਥੀ ਵੀ ਬੈਠਾ ਹੈ ।ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਪੰਜਾਬ ਪੁਲਿਸ ਵਲੋਂ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ।ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਸਿੰਘ ਜਿਹੜੀ ਵਰਦੀ ਪਾ ਤੇ ਬਾਈਕ 'ਤੇ ਸਵਾਰ ਹੋ ਕੇ ਫਰਾਰ ਹੋਇਆ ਸੀ। ਉਹ ਬਾਈਕ ਪੁਲਿਸ ਵਲੋਂ ਨੰਗਲ ਅੰਬੀਆਂ ਤੋਂ ਕੁਝ ਦੂਰੀ 'ਤੇ ਬਰਾਮਦ ਕੀਤੀ ਗਈ ਹੈ। ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀਆਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ ।