ਹੁਣ ਬਾਲੀਵੁੱਡ ਦੇ ਬਾਬੂ ਰਾਓ ਨੂੰ ਵੀ ਹੋਇਆ ਕੋਰੋਨਾ

by vikramsehajpal

ਮੁੰਬਈ,(ਦੇਵ ਇੰਦਰਜੀਤ) :ਹੁਣ ਤਕ ਕਈ ਹਸਤੀਆਂ ਕੋਰੋਨਾ ਇਨਫੈਕਟਿਡ ਹੋ ਚੁੱਕੀਆਂ ਹਨ। ਤਾਜ਼ਾ ਖ਼ਬਰ ਪਰੇਸ਼ ਰਾਵਲ ਬਾਰੇ ਹੈ। ਪਰੇਸ਼ ਰਾਵਲ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਉਨ੍ਹਾਂ ਬੀਤੇ ਦਿਨੀਂ ਕੋਰੋਨਾ ਵੈਕਸੀਨ ਲਗਵਾਈ ਸੀ ਤੇ ਇਸ ਦੀ ਤਸਵੀਰ ਵੀ ਟਵੀਟ ਕੀਤੀ ਸੀ। ਪਰੇਸ਼ ਰਾਵਲ ਨੇ ਲਿਖਿਆ ਹੈ ਕਿ ਉਨ੍ਹਾਂ ਦੇ ਸੰਪਰਕ ਵਿਚ ਆਏ ਲੋਕ ਆਪਣਾ ਕੋਰੋਨਾ ਟੈਸਟ ਕਰਵਾ ਲੈਣ। ਉਨ੍ਹਾਂ ਲਿਖਿਆ, ਬਦਕਿਸਮਤੀ ਨਾਲ ਮੈਂ ਕੋਰੋਨਾ ਵਾਇਰਸ ਦੀ ਲਪੇਟ ਵਿਚ ਆਇਆ ਹਾਂ।

ਬੀਤੇ 10 ਦਿਨਾਂ ਵਿਚ ਮੇਰੇ ਸੰਪਰਕ ਵਿਚ ਆਏ ਸਾਰੇ ਲੋਕਾਂ ਨੂੰ ਜਾਂਚ ਕਰਵਾਉਣ ਦੀ ਅਪੀਲ ਕਰਦਾ ਹਾਂ।' ਇਹ ਖ਼ਬਰ ਸਾਹਮਣੇ ਆਉਂਦੇ ਹੀ ਉਨ੍ਹਾਂ ਦੇ ਫੈਨਜ਼ ਕਾਫੀ ਪਰੇਸ਼ਾਨ ਹੋ ਗਏ ਤੇ ਉਨ੍ਹਾਂ ਦੇ ਜਲਦ ਤੋਂ ਜਲਦ ਸਿਹਤਯਾਬ ਹੋਣ ਦੀਆਂ ਦੁਆਵਾਂ ਕਰਨ ਲੱਗੇ।ਉੱਥੇ ਹੀ ਹੁਣ ਅਦਾਕਾਰ ਦੇ ਕੋਵਿਡ ਪਾਜ਼ੇਟਿਵ ਹੋਣ ਦੀ ਖ਼ਬਰ ਨੇ ਨਾ ਸਿਰਫ਼ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਬਲਕਿ ਉਨ੍ਹਾਂ ਦੇ ਦੋਸਤਾਂ ਤੇ ਫੈਨਜ਼ ਨੂੰ ਹੈਰਾਨ ਕਰ ਦਿੱਤਾ ਹੈ।

More News

NRI Post
..
NRI Post
..
NRI Post
..