ਹੁਣ CBSE ਦੇ ਵੀ 12 ਦੀ ਪ੍ਰੀਖਿਆ ਰੱਦ

by vikramsehajpal

ਦਿੱਲੀ (ਦੇਵ ਇੰਦਰਜੀਤ) : ਦੇਸ਼ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਇਕ ਹਾਈ ਲੈਵਲ ਮੀਟਿੰਗ ਕੀਤੀ ਗਈ ਜਿਸ 'ਚ ਉਨ੍ਹਾਂ ਵਲੋਂ ਬੱਚਿਆਂ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਇਹ ਅਹਿਮ ਫੈਸਲਾ ਲਿਆ ਗਿਆ ਹੈ। ਮੀਟਿੰਗ 'ਚ ਸਾਬਕਾ ਸਿੱਖਿਆ ਮੰਤਰੀ ਪ੍ਰਕਾਸ਼ ਜਾਵਡੇਕਰ, ਸਮ੍ਰਿਤੀ ਇਰਾਨੀ ਅਤੇ ਸੀਨੀਅਰ ਕੇਂਦਰੀ ਮੰਤਰੀ ਰਾਜਨਾਥ ਸਿੰਘ ਸ਼ਾਮਲ ਹੋਏ। ਮੌਜੂਦਾ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਆਪਣੀ ਖਰਾਬ ਸਿਹਤ ਦੇ ਚੱਲਦੇ ਇਸ ਮੀਟੰਗ 'ਚ ਹਿੱਸਾ ਨਹੀਂ ਲੈ ਸਕੇ।

ਇਸ ਸਮੇਂ ਦੀ ਵੱਡੀ ਖ਼ਬਰ CBSE ਬੋਰਡ 12ਵੀਂ ਦੀ ਪ੍ਰੀਖਿਆ ਨਾਲ ਜੁੜੀ ਹੈ। ਕੋਰੋਨਾ ਵਾਇਰਸ ਦੇ ਚੱਲਦੇ ਜਿੱਥੇ ਪਹਿਲਾਂ 11ਵੀਂ ਦੀ ਪ੍ਰੀਖਿਆ ਰੱਦ ਕੀਤੀ ਗਈ ਸੀ, ਉੱਥੇ ਹੀ ਹੁਣ CBSE ਵਲੋਂ 12ਵੀਂ ਦੀ ਪ੍ਰੀਖਿਆ ਵੀ ਰੱਦ ਕਰ ਦਿੱਤੀ ਗਈ ਹੈ।