ਹੁਣ Meta ਵੀ ਕਰਮਚਾਰੀਆਂ ਦੀ ਛਾਂਟੀ ਕਰਨ ਦੀ ਤਿਆਰੀ ‘ਚ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : Twitter ਵਲੋਂ ਆਪਣੀ ਕੰਪਨੀ ਦੇ ਕਈ ਕਰਮਚਾਰੀਆਂ ਨੂੰ ਬਰਖਾਸਤ ਕੀਤਾ ਗਿਆ ਹੈ। ਜਿਸ ਤੋਂ ਬਾਅਦ ਹੁਣ ਫੇਸਬੁੱਕ ਦੀ ਕੰਪਨੀ Meta ਵੱਡੇ ਪੱਧਰ 'ਤੇ ਛਾਂਟੀ ਕਰਨ ਦੀ ਯੋਜਨਾ ਬਣਾ ਰਹੀ ਹੈ । ਹਜ਼ਾਰਾਂ ਕਰਮਚਾਰੀਆਂ ਨੂੰ Meta ਤੋਂ ਬਾਹਰ ਦਾ ਰਸਤਾ ਦਿਖਾਇਆ ਜਾ ਸਕਦਾ ਹੈ। Meta ਕੋਲ ਕੁੱਲ 87,000 ਕਰਮਚਾਰੀ ਹਨ। ਕੰਪਨੀ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਰਮਚਾਰੀਆਂ ਦੀ ਇਹ ਸਭ ਤੋਂ ਵੱਡੀ ਛਾਂਟੀ ਹੋਵੇਗੀ।