ਹੁਣ ਉਰਦੂ-ਫਾਰਸੀ ਨਹੀਂ, ਪੰਜਾਬੀ ‘ਚ ਮਿਲੇਗਾ ਰਜਿਸਟਰੀ ਦਾ ਫਾਰਮੈਟ

by jaskamal

ਪੱਤਰ ਪ੍ਰੇਰਕ : ਸੂਬੇ ਦੀ ਮਾਨ ਸਰਕਾਰ ਨੇ ਪੰਜਾਬੀਆਂ ਲਈ ਇਕ ਹੋਰ ਇਤਿਹਾਸਿਕ ਫੈਸਲਾ ਕਰਦਿਆਂ ਸਹੂਲਤ ਦਿੱਤੀ ਹੈ। ਤਾਜਾ ਜਾਣਕਾਰੀ ਅਨੁਸਾਰ ਲੋਕਾਂ ਨੂੰ ਹੁਣ ਰੀਅਲ ਅਸਟੇਟ ਰਜਿਸਟਰੀ ਦੇ ਪੁਰਾਣੇ ਪ੍ਰੋਫਾਰਮੇ ਤੋਂ ਛੁਟਕਾਰਾ ਮਿਲ ਜਾਵੇਗਾ। ਕਿਉਂ ਕਿ ਇਸ ਫਾਰਮੈਟ ਦੀ ਭਾਸ਼ਾ ਕਾਫੀ ਗੁੰਝਲਦਾਰ ਹੈ ਅਤੇ ਇਹ ਸਮਝਣ ਵਿੱਚ ਵੀ ਮੁਸ਼ਕਿਲ ਹੁੰਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਪ੍ਰੋਫਾਰਮੇ 'ਤੇ ਹਾਲ ਹੀ 'ਚ ਸਵਾਲ ਚੁੱਕੇ ਜਾਣ ਮਗਰੋਂ ਨਵਾਂ ਅਤੇ ਸੌਖਾ ਪ੍ਰੋਫਾਰਮਾ ਜਾਰੀ ਕੀਤਾ ਹੈ। ਇਹ ਪ੍ਰਾਫਰਮਾ ਹੁਣ ਮਾਲ ਵਿਭਾਗ ਨੇ ਰਜਿਸਟਰੀ ਲਈ ਜਾਰੀ ਕਰ ਦਿੱਤਾ ਹੈ।

ਯਾਦ ਰਹੇ ਕਿ 8 ਸਤੰਬਰ ਨੂੰ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਜ਼ਮੀਨ ਅਤੇ ਜਾਇਦਾਦ ਦੀ ਰਜਿਸਟਰੀ ਸਰਲ ਪੰਜਾਬੀ ਭਾਸ਼ਾ ਵਿੱਚ ਕੀਤੀ ਜਾਵੇਗੀ। ਦੂਜੇ ਪਾਸੇ ਇਸ ਤੋਂ ਪਹਿਲਾਂ ਇਸ ਵਿੱਚ ਉਰਦੂ ਅਤੇ ਫ਼ਾਰਸੀ ਸ਼ਬਦਾਂ ਦੀ ਜ਼ਿਆਦਾ ਵਰਤੋਂ ਹੁੰਦੀ ਸੀ। ਇਹ ਗੁੰਝਲਦਾਰ ਹੋਣ ਕਾਰਨ ਲੋਕਾਂ ਨੂੰ ਸਮਝਣ ਵਿਚ ਔਖ ਹੁੰਦੀ ਸੀ। ਹੁਣ ਸਰਕਾਰ ਨੇ ਇਸੇ ਦਾ ਹੱਲ ਕਰਦਿਆਂ ਨਵਾਂ ਪੰਜਾਬੀ ਵਾਲਾ ਫਾਰਮੈਟ ਜਾਰੀ ਕੀਤਾ ਹੈ।

cm ਮਾਨ ਨੇ ਇਸ ਸਬੰਧੀ ਇੱਕ ਹੈਲਪਲਾਈਨ ਨੰਬਰ 8184900002 ਜਾਰੀ ਕੀਤਾ ਹੈ। ਇਸ ਨਾਲ ਆਮ ਲੋਕਾਂ ਦੀ ਸਹੂਲਤ ਲਈ ਹੋਰ ਵੀ ਕਈ ਉਪਰਾਲੇ ਕੀਤੇ ਗਏ ਹਨ ਅਤੇ ਮਾਲ ਵਿਭਾਗ ਵਿੱਚ ਜੇਕਰ ਲੋਕਾਂ ਨੂੰ ਕਿਸੇ ਵੀ ਪੱਧਰ 'ਤੇ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਇਸ ਨੰਬਰ ਰਾਹੀਂ ਵਟਸਐਪ ਕਰਕੇ ਆਪਣੀ ਸ਼ਿਕਾਇਤ ਦੇ ਸਕਦਾ ਹੈ। ਇਸਦੇ ਨਾਲ ਹੀ ਪ੍ਰਵਾਸੀ ਭਾਰਤੀ ਆਪਣੀ ਲਿਖਤੀ ਸ਼ਿਕਾਇਤ ਨੰਬਰ 9464100168 'ਤੇ ਦਰਜ ਕਰਵਾ ਸਕਦੇ ਹਨ।

More News

NRI Post
..
NRI Post
..
NRI Post
..