ਹੁਣ ਸਾਡਾ ਨਿਸ਼ਾਨਾ ਸਲਮਾਨ ਖਾਨ : ਗੈਂਗਸਟਰ ਗੋਲਡੀ ਬਰਾੜ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੈਂਗਸਟਰ ਗੋਲਡੀ ਬਰਾੜ ਨੇ ਸ਼ਰੇਆਮ ਹੀ ਅਦਾਕਾਰ ਸਲਮਾਨ ਖਾਨ ਨੂੰ ਜਾਨੋ ਮਾਰਨ ਦੀ ਧਮਕੀ ਦਿੱਤੀ ਹੈ। ਗੈਂਗਸਟਰ ਗੋਲਡੀ ਬਰਾੜ ਤੇ ਬਿਸ਼ਨੋਈ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀਆਂ 'ਚੋਂ ਇੱਕ ਹੈ। ਇਸ ਤੋਂ ਪਹਿਲਾਂ ਲਾਰੈਂਸ ਬਿਸ਼ਨੋਈ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਸੀ ਕਿ ਸਲਮਾਨ ਖਾਨ ਸਾਡਾ ਦੂਜਾ ਨਿਸ਼ਾਨਾ ਹੈ । ਹੁਣ ਗੈਂਗਸਟਰ ਗੋਲਡੀ ਬਰਾੜ ਨੇ ਦਾਅਵਾ ਕੀਤਾ ਕਿ ਉਸ ਦੇ ਗੈਂਗ ਦੇ ਮੈਬਰਾਂ ਨੇ ਸਲਮਾਨ ਦੇ ਘਰ ਦੀ ਰੇਕੀ ਕੀਤੀ ਹੈ । ਪਿਛਲੇ ਸਾਲ ਹੀ ਦਿੱਲੀ ਪੁਲਿਸ ਵਲੋਂ ਖ਼ੁਲਾਸਾ ਕੀਤਾ ਗਿਆ ਸੀ ਕਿ ਬਿਸ਼ਨੋਈ ਗੈਂਗ ਦੇ ਕੁਝ ਮੈਬਰਾਂ ਵਲੋਂ ਸਲਮਾਨ ਖਾਨ ਨੂੰ ਮਾਰਨ ਲਈ ਰੇਕੀ ਕਰ ਰਹੇ ਸਨ ।

ਨਿੱਜੀ ਚੈੱਨਲ 'ਤੇ ਇੰਟਰਵਿਊ ਦਿੰਦੇ ਗੋਲਡੀ ਬਰਾੜ ਨੇ ਸਲਮਾਨ ਖਾਨ ਨੂੰ ਮਾਰਨ ਦੀ ਗੱਲ ਕੀਤੀ। ਗੋਲਡੀ ਨੇ ਕਿਹਾ ਕਿ ਅਸੀਂ ਉਸ ਨੂੰ ਜ਼ਰੂਰ ਮਾਰਾਂਗੇ ਉਸ ਨੇ ਬਿਸ਼ਨੋਈ ਭਾਈਚਾਰੇ ਦਾ ਨਿਰਾਦਰ ਕੀਤਾ ਹੈ, ਕਾਲੇ ਹਿਰਨ ਦਾ ਸ਼ਿਕਾਰ ਕੀਤਾ। ਜਿਸ ਨੂੰ ਬਿਸ਼ਨੋਈ ਭਾਈਚਾਰੇ 'ਚ ਪਵਿੱਤਰ ਮੰਨਿਆ ਜਾਂਦਾ ਹੈ। ਗੋਲਡੀ ਨੇ ਕਿਹਾ ਅਸੀਂ ਸਲਮਾਨ ਨੂੰ ਮੁਆਫੀ ਮੰਗਣ ਲਈ ਕਿਹਾ ਸੀ ਪਰ ਭਾਈ ਸਾਬ੍ਹ ਨੇ ਮੁਆਫੀ ਨਹੀਂ ਮੰਗੀ। ਉੱਥੇ ਹੀ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਗੱਲ ਕਰਦੇ ਗੋਲਡੀ ਬਰਾੜ ਨੇ ਕਿਹਾ ਕਿ ਉਸ ਨੇ ਇਹ ਬਹੁਤ ਸੋਚ ਸਮਝ ਕੇ ਕੀਤਾ ਹੈ…. ਇਸ ਲਈ ਜਿੰਨੀਆਂ ਵੀ ਕੁਰਬਾਨੀਆਂ ਦੇਣੀਆਂ ਪਈਆਂ… ਅਸੀਂ ਦੇਵਾਂਗੇ ਪਰ ਜੋ ਜ਼ਰੂਰੀ ਸੀ… ਅਸੀਂ ਕੀਤਾ।

More News

NRI Post
..
NRI Post
..
NRI Post
..