ਹੁਣ ਰਾਜਸਥਾਨ ਪੁਲਿਸ ਕਰੇਗੀ ਗੈਂਗਸਟਰ ਲਾਰੈਂਸ ਕੋਲੋਂ ਪੁੱਛਗਿੱਛ , ਜਾਣੋ

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹੁਣ ਰਾਜਸਥਾਨ ਪੁਲਿਸ ਪ੍ਰੋਡਕਸ਼ਨ ਵਾਰੰਟ 'ਤੇ ਲਿਜਾਉਣ ਲਈ ਰਵਾਨਾ ਹੋ ਗਈ ਹੈ। ਦੱਸਿਆ ਜਾ ਰਿਹਾ ਜੈਪੁਰ ਪੁਲਿਸ ਸਖ਼ਤ ਸੁਰੱਖਿਆ ਹੇਠਾਂ ਲਾਰੈਂਸ ਨੂੰ ਬਠਿੰਡਾ ਤੋਂ ਲੈ ਕੇ ਜਾਵੇਗੀ। ਗੋਲੀਕਾਂਡ ਨੂੰ ਲੈ ਕੇ ਪੁਲੀਸ ਵਲੋਂ ਬਿਸ਼ਨੋਈ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਜੈਪੁਰ 'ਚ ਹੋਏ ਗੋਲੀਕਾਂਡ ਤੋਂ ਬਾਅਦ ਗੈਂਗਸਟਰ ਬਿਸ਼ਨੋਈ ਦੇ ਸਾਥੀ ਨੇ ਇਸ ਘਟਨਾ ਦੀ ਜਿੰਮੇਵਾਰੀ ਲਈ ਸੀ । ਇਸ ਮਾਮਲੇ ਵਿੱਚ ਪੁਲਿਸ ਪਹਿਲਾਂ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਵੀ ਗੈਂਗਸਟਰ ਲਾਰੈਂਸ ਬਿਸ਼ਨੋਈ ਕੋਲੋਂ ਪੰਜਾਬ ਪੁਲਿਸ ਪੁੱਛਗਿੱਛ ਕਰ ਰਹੀ ਸੀ। ਇਸ ਤੋਂ ਇਲਾਵਾ ਹੋਰ ਵੀ ਕਈ ਅਪਰਾਧਿਕ ਮਾਮਲੇ ਬਿਸ਼ਨੋਈ 'ਤੇ ਦਰਜ਼ ਸਨ ।