ਹੁਣ NIA ਵਲੋਂ ਪੰਜਾਬੀ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਲੋਕਾਂ ਕੋਲੋਂ ਹੋਵੇਗੀ ਪੁੱਛਗਿੱਛ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦਾ ਕਤਲ ਹੋਣ ਤੋਂ ਬਾਅਦ ਕਈ ਪੰਜਾਬੀ ਗਾਇਕ ਸ਼ੱਕ ਦੇ ਘੇਰੇ 'ਚ ਚੱਲ ਰਹੇ ਹਨ। ਜਿਨ੍ਹਾਂ ਕੋਲੋਂ NIA ਵਲੋਂ ਪੁੱਛਗਿਛ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਪੰਜਾਬ ਮਿਊਜ਼ਿਕ ਇੰਡਸਟਰੀ ਨਾਲ ਜੁੜੇ ਕੁਝ ਲੋਕਾਂ ਦੀ ਇਕ ਸੂਚੀ ਤਿਆਰ ਕੀਤੀ ਗਈ ਹੈ। ਜਿਸ 'ਚ 15 ਤੋਂ 20 ਲੋਕ ਸ਼ਾਮਿਲ ਹਨ। ਉਨ੍ਹਾਂ ਤੋਂ ਇਕ - ਇਕ ਕਰਕੇ NIA ਵਲੋਂ ਪੁੱਛਗਿੱਛ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਕਿ ਇਹ ਪੁੱਛਗਿੱਛ ਦਿੱਲੀ ਦੇ ਹੈਡ ਕੁਆਟਰ 'ਚ ਕੀਤੀ ਜਾ ਸਕਦੀ ਹੈ।

ਦੱਸ ਦਈਏ ਕਿ ਹੁਣ ਤੱਕ ,ਮਨਕੀਰਤ ਔਲਖ, ਜੈਨੀ ਜੋਹਲ ਤੇ ਅਫਸਾਨਾ ਖਾਨ ਕੋਲੋਂ ਪੁੱਛਗਿੱਛ ਕੀਤੀ ਗਈ ਹੈ । ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਇਕ ਤੋਂ ਇਕ ਵੱਡੇ ਖੁਲਾਸੇ ਹੋ ਰਹੇ ਹਨ। ਜ਼ਿਕਰਯੋਗ ਹੈ ਕਿ ਮਨਕੀਰਤ ਔਲਖ ਦੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਸਬੰਧ ਬਾਰੇ ਪਹਿਲਾਂ ਵੀ ਕਈ ਵਾਰ ਚਰਚਾ ਚੱਲੀ ਹੈ। ਜਿਸ ਤੋਂ ਬਾਅਦ ਬੰਬੀਹਾ ਗੈਂਗ ਵਲੋਂ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗਾਇਕ ਮਨਕੀਰਤ ਔਲਖ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਸੀ ਪਰ ਪੁੱਛਗਿੱਛ ਤੋਂ ਬਾਅਦ ਦੋਵਾਂ ਪੰਜਾਬੀ ਗਾਇਕਾ ਨੂੰ ਛੱਡ ਦਿੱਤਾ ਗਿਆ।