ਹੁਣ 3 ਸਤੰਬਰ ਤੱਕ ਚੱਲੇਗਾ ਸੈਸ਼ਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਦੌਰਾਨ ਇਜਲਾਸ ਦੇ ਸ਼ੁਰੂ ਵਿੱਚ ਵਿਧਾਨ ਸਭਾ ਦੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਤੇ ਹੋਰ ਸਖਸੀਅਤਾਂ ਨੇ ਕੁਝ ਮਿੰਟ ਦਾ ਮੋਨ ਰੱਖਿਆ ਸੀ। ਜਿਸ ਤੋਂ ਬਾਅਦ ਸੈਸ਼ਨ ਦੀ ਕਰਵਾਇਆ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸੈਸ਼ਨ ਦੌਰਾਨ ਵਿਰੋਧੀ ਧਿਰਾਂ ਵਲੋਂ ਮਾਨ ਸਰਕਾਰ ਨੂੰ ਕਈ ਮੁੱਦਿਆਂ ਨੂੰ ਲੈ ਕੇ ਘੇਰਿਆ ਜਾਵੇਗਾ। ਇਸ ਦੌਰਾਨ ਹੀ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ ਸਾਹਮਣੇ ਆ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸੈਸ਼ਨ ਹੁਣ 3 ਸਤੰਬਰ ਤੱਕ ਚੱਲੇਗਾ । ਇਸ ਲਈ ਸਪੀਕਰ ਨੇ BAC ਵਿੱਚ ਮਨਜ਼ੂਰੀ ਦਿੱਤੀ ਹੈ । ਦੱਸ ਦਈਏ ਕਿ ਇਸ ਸੈਸ਼ਨ ਦੌਰਾਨ ਵਿਰੋਧੀ ਧਿਰ ਵਲੋਂ ਬੇਰੋਜ਼ਗਾਰੀ , ਗੈਂਗ ਕਾਨੂੰਨੀ ਮਾਈਨਿੰਗ , ਤੇ ਹੋਰ ਵੀ ਮੁੱਦਿਆਂ 'ਤੇ ਚਰਚਾ ਕੀਤੀ ਜਾਵੇਗੀ ।