ਪੱਤਰ ਪ੍ਰੇਰਕ : ਪੰਜਾਬ ਵਿੱਚ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀਆਂ ਵੋਟਾਂ ਨੂੰ ਲੈ ਕੇ ਇੱਕ ਬਹੁਤ ਹੀ ਅਹਿਮ ਫੈਸਲਾ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਵਿਦਿਆਰਥੀ ਸਕੂਲਾਂ ਵਿੱਚ ਹੀ ਵੋਟ ਪਾਉਣਗੇ। ਪ੍ਰਸ਼ਾਸਨ ਵੱਲੋਂ ਲਏ ਗਏ ਇਸ ਫੈਸਲੇ ਅਨੁਸਾਰ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਦੀ ਵੋਟਿੰਗ ਸਕੂਲ ਵਿੱਚ ਹੀ ਹੋਵੇਗੀ। ਇਹ ਹੁਕਮ ਸਿੱਖਿਆ ਵਿਭਾਗ ਦੇ ਸਹਾਇਕ ਡਾਇਰੈਕਟਰ (ਕੋਆਰਡੀਨੇਸ਼ਨ) ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡੀ.ਈ.ਓਜ਼ ਨੂੰ ਦਿੱਤੇ ਗਏ ਹਨ।
ਇਸ ਹੁਕਮ ਅਨੁਸਾਰ ਸਕੂਲ ਵਿੱਚ ਪੜ੍ਹ ਰਹੇ ਕਿੰਨੇ ਵਿਦਿਆਰਥੀ 18 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਕਿੰਨੇ ਇਸ ਤੋਂ ਵੱਧ ਉਮਰ ਦੇ ਹਨ, ਦੀ ਸੂਚੀ ਵੀ ਸਕੂਲ ਵੱਲੋਂ ਹੀ ਜਾਰੀ ਕੀਤੀ ਜਾਵੇਗੀ। ਇਸ ਤੋਂ ਬਾਅਦ ਇਹ ਫਾਰਮ ਚੋਣ ਕਮਿਸ਼ਨ ਦੀ ਵੈੱਬਸਾਈਟ ਤੋਂ ਡਾਊਨਲੋਡ ਕਰਕੇ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਵੱਲੋਂ ਭਰਿਆ ਜਾਵੇਗਾ।
ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਮਾਨਤਾ ਪ੍ਰਾਪਤ ਸਕੂਲਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ 11 ਦਸੰਬਰ ਤੱਕ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਨੂੰ ਇਸ ਸਬੰਧੀ ਜਾਣਕਾਰੀ ਦੇਣ ਕਿ ਸਕੂਲ ਵਿੱਚ ਕਿੰਨੇ ਵਿਦਿਆਰਥੀਆਂ ਨੇ ਵੋਟ ਪਾਈ ਹੈ। ਇਸ ਹੁਕਮ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜਿਨ੍ਹਾਂ ਵਿਦਿਆਰਥੀਆਂ ਦੀ ਉਮਰ 17 ਸਾਲ ਤੋਂ ਵੱਧ ਪਰ 18 ਸਾਲ ਤੋਂ ਘੱਟ ਹੈ, ਉਨ੍ਹਾਂ ਲਈ ਅਗਾਊਂ ਵੋਟ ਬਣਾਉਣ ਦੀ ਸਹੂਲਤ ਵੀ ਉਪਲਬਧ ਕਰਵਾਈ ਗਈ ਹੈ।


