ਹੁਣ ਛੁੱਟੀ ਵਾਲੇ ਦਿਨ ਵੀ ਹੋਵੇਗਾ ਰਜਿਸਟਰੀਆਂ ਬਣਾਉਣ ਦਾ ਕੰਮ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਕਮ ਜਾਰੀ ਕਰਦੇ ਕਿਹਾ ਕਿ ਹੁਣ ਛੁੱਟੀ ਵਾਲੇ ਦਿਨ ਵੀ ਰਜਿਸਟਰੀਆਂ ਬਣਾਇਆ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਐਤਵਾਰ ਜਾਂ ਹੋਰ ਵੀ ਕੋਈ ਛੁੱਟੀ ਹੁੰਦੀ ਹੈ ਤਾਂ ਵੀ ਤਹਿਸੀਲ ਵਿਚ ਕੰਮ ਜਾਰੀ ਕਰੇਗਾ ਤਾਂ ਜੋ ਆਮ ਜਨਤਾ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ। ਦੱਸਿਆ ਜਾ ਰਿਹਾ ਅੱਜ ਕਾਫੀ ਲੋਕ ਰਜਿਸਟਰੀ ਕਰਵਾਉਣ ਲਈ ਤਹਿਸੀਲ ਪਹੁੰਚੇ। ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦੇ ਕਿਹਾ ਕਿ ਸ਼ਨੀਵਾਰ ਤੇ ਐਤਵਾਰ ਨੂੰ ਵੀ ਤਹਿਸੀਲ ਤੇ ਸਬ ਤਹਿਸੀਲ ਦਫ਼ਤਰ ਖੋਲ੍ਹੇ ਜਾਣਗੇ ।ਇਨ੍ਹਾਂ ਦਫਤਰਾਂ ਵਿੱਚ ਕੰਮ ਕਰਨ ਵਾਲੇ ਸਾਰੇ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ ਤਾਂ ਕਿ ਲੋਕਾਂ ਨੂੰ ਪ੍ਰੇਸ਼ਾਨੀ ਨਾ ਹੋਵੇ।