ਹੁਣ ਪੰਜਾਬ ਪੁਲਿਸ ਦੇ AIG ਘਰ ਵਿਜੀਲੈਂਸ ਦਾ ਛਾਪਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : 'ਆਪ' ਸਰਕਾਰ ਵਲੋਂ ਲਗਾਤਾਰ ਐਕਸ਼ਨ ਦਿਖਾਇਆ ਜਾ ਰਿਹਾ ਹੈ। ਪਹਿਲਾ ਮਾਨ ਸਰਕਾਰ ਨੇ ਸਿਆਸੀ ਆਗੂਆਂ ਨੂੰ ਨਿਸ਼ਾਨੇ 'ਤੇ ਲੈ ਲਿਆ ਸੀ ਹੁਣ ਪੁਲਿਸ ਅਧਿਕਾਰੀਆਂ ਨੂੰ ਮਾਨ ਸਰਕਾਰ ਵਲੋਂ ਨਿਸ਼ਾਨੇ 'ਤੇ ਲਿਆ ਜਾ ਰਿਹਾ ਹੈ। ਪੰਜਾਬ ਪੁਲਿਸ AIG ਆਸ਼ੀਸ਼ ਕਪੂਰ ਦੇ ਮੋਹਾਲੀ ਘਰ ਵਿਖੇ ਵਿਜੀਲੈਂਸ ਵਲੋਂ ਛਾਪੇਮਾਰੀ ਕੀਤੀ ਗਈ ਹੈ। ਇਹ ਛਾਪੇਮਾਰੀ ਸਾਬਕਾ ਜੰਗਲਾਤ ਮੰਤਰੀ ਧਰਮਸੋਤ ਦੇ ਮਾਮਲੇ ਵਿੱਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਆਸ਼ੀਸ਼ ਕਪੂਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਵੀ ਰਹੇ ਚੁੱਕੇ ਹਨ। ਜੇਕਰ ਉਹ ਛਾਪੇਮਾਰੀ ਜਾ ਜਾਂਚ ਵਿੱਚ ਦੋਸ਼ੀ ਪਾਏ ਗਏ ਤਾਂ ਉਨ੍ਹਾਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

More News

NRI Post
..
NRI Post
..
NRI Post
..