ਹੁਣ ਕਲਰਕ ਦੀ ਨੌਕਰੀ ਲਈ ਪਾਸ ਕਰਨੀ ਹੋਵੇਗੀ ਪੰਜਾਬੀ ਭਾਸ਼ਾ ਦੀ ਪ੍ਰੀਖਿਆ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਪੰਜਾਬ ਸਰਕਾਰ ਵਲੋਂ ਪੰਜਾਬੀ ਭਾਸ਼ਾ ਨੂੰ ਹਮੇਸ਼ਾ ਅੱਗੇ ਰੱਖਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਪੰਜਾਬੀ ਨੂੰ ਸਰਕਾਰੀ ਵਰਤੋਂ ਦੀ ਭਾਸ਼ਾ ਬਣਾਉਣ ਲਈ ਸਰਕਾਰੀ ਕੰਮਕਾਜ 'ਚ ਇਸ ਦੀ ਵਰਤੋਂ ਕੀਤੀ ਗਈ ਹੈ। ਦੱਸ ਦਈਏ ਕਿ ਹੁਣ ਪੰਜਾਬੀ ਭਾਸ਼ਾ ਦੀ ਪ੍ਰੀਖਿਆ 50 ਫੀਸਦੀ ਅੰਕਾਂ ਨਾਲ ਪਾਸ ਕੀਤੇ ਬਿਨਾਂ ਕਿਸੇ ਨੂੰ ਵੀ ਪੱਕੀ ਨਿਯੁਕਤੀ ਨਾ ਦੇਣ ਦਾ ਐਲਾਨ ਕੀਤਾ ਗਿਆ । ਜ਼ਿਕਰਯੋਗ ਹੈ ਕਿ ਸਰਕਾਰ ਨੇ 21 ਫਰਵਰੀ ਤੱਕ ਸਾਈਨ ਬੋਰਡ ਪੰਜਾਬੀ 'ਚ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਨੇ ਕਿਹਾ ਜੇਕਰ ਆਦੇਸ਼ਾ ਦੀ ਪਾਲਣਾ ਨਹੀ ਕੀਤੀ ਗਈ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ । ਹੁਣ ਕਲਰਕ ਦੀ ਨੌਕਰੀ ਪਾਉਣ ਲਈ ਮੁਲਾਜ਼ਮਾਂ ਨੂੰ ਪੰਜਾਬੀ ਦੀ ਪ੍ਰੀਖਿਆ ਪਾਸ ਕਰਨੀ ਹੋਵੇਗੀ ।