ਰੌਲਾ ਪਾਉਣ ਤੋਂ ਰੋਕਣ ‘ਤੇ NRI ਨਾਲ ਹੋਈ ਕੁੱਟਮਾਰ, ਹਾਲਤ ਨਾਜ਼ੁਕ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਢਾਬੇ ਤੇ ਖਾਣਾ ਖਾ ਰਹੇ NRI ਪਰਿਵਾਰ ਨਾਲ ਅਣਪਛਾਤੇ ਨੌਜਵਾਨਾਂ ਵਲੋਂ ਕੁੱਟਮਾਰ ਕੀਤੀ ਗਈ । ਦੱਸਿਆ ਜਾ ਰਿਹਾ ਕਿ NRI ਦਾ ਕਸੂਰ ਇਹ ਸੀ ਕਿ ਉਸ ਨੇ ਆਪਣੇ ਜਨਮ ਦਿਨ ਮਨਾਉਣ ਆਏ ਨੌਜਵਾਨਾਂ ਨੂੰ ਰੌਲਾ ਪਾਉਣ ਤੋਂ ਮਨ੍ਹਾਂ ਕੀਤਾ ਸੀ। ਇਸ ਦੌਰਾਨ ਹੀ ਨੌਜਵਾਨਾਂ ਨੇ ਗੁੱਸੇ 'ਚ ਆ ਕੇ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਦੀਪਕ ਆਪਣੀ ਭਤੀਜੀ ਦੇ ਵਿਆਹ ਲਈ UK ਤੋਂ ਲੁਧਿਆਣਾ ਆਇਆ ਸੀ। ਉਹ ਆਪਣੇ ਦੋਸਤ ਤਰੁਣ ਨਾਲ ਲਾਰਕ ਦਾਬੇ ਤੋਂ ਰੋਟੀ ਖਾ ਰਿਹਾ ਸੀ। ਇਸ ਦੌਰਾਨ ਹੀ ਨੌਜਵਾਨਾਂ ਦੀ ਦਾਬੇ ਦੇ ਅੰਦਰ ਦੀਪਕ ਤੇ ਤਰੁਣ ਨਾਲ ਲੜਾਈ ਹੋ ਗਈ।

ਜਿਸ ਤੋਂ ਬਾਅਦ ਨੌਜਵਾਨਾਂ ਨੇ ਦੋਵਾਂ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਦਾਬੇ ਦੇ ਮਾਲਕ ਤੇ ਸਟਾਫ ਨੇ ਕਿਸੇ ਤਰਾਂ ਪੀੜਤਾਂ ਨੂੰ ਬਚਾਇਆ । ਕੁਝ ਸਮੇ ਬਾਅਦ ਦੋਵੇ ਜਦੋ ਆਪਣੇ ਘਰ ਚੱਲੇ ਤਾਂ ਕੁਝ ਦੂਰੀ 'ਤੇ ਖੜ੍ਹੇ ਨੌਜਵਾਨਾਂ ਨੇ ਫਿਰ ਦੋਵਾਂ ਨਾਲ ਕੁੱਟਮਾਰ ਕਰਕੇ ਉਨ੍ਹਾਂ ਨੂੰ ਸੜਕ ਦੇ ਕਿਨਾਰੇ ਸੁੱਟ ਦਿੱਤਾ। ਢਾਬਾ ਮਾਲਕ ਨੇ ਇਸ ਘਟਨਾ ਦੀ ਸੂਚਨਾ ਮੌਕੇ 'ਤੇ ਪੁਲਿਸ ਨੂੰ ਦਿੱਤੀ। ਪੁਲਿਸ ਨੂੰ ਦੇਖ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ 2 ਹਮਲਾਵਰਾਂ ਨੂੰ ਕਾਬੂ ਕਰ ਲਿਆ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।