ਉਡੀਕਾਂ ਖਤਮ, ਰਿਲੀਜ਼ ਹੋਇਆ ਗਿੱਪੀ ਦੀ ਫਿਲਮ ‘ਡਾਕਾ’ ਦਾ ਟਰੇਲਰ

by

ਜਲੰਧਰ — ਦੇਸੀ ਰੌਕਸਟਾਰ ਗਿੱਪੀ ਗਰੇਵਾਲ ਦੀ ਆਉਣ ਵਾਲੀ ਫਿਲਮ 'ਡਾਕਾ' ਦਾ ਟਰੇਲਰ ਰਿਲੀਜ਼ ਹੋ ਚੁੱਕਿਆ ਹੈ, ਜਿਸ ਦਾ ਪ੍ਰਸ਼ੰਸਕਾਂ ਨੂੰ ਲੰਮੇ ਸਮੇਂ ਤੋਂ ਇੰਤਜ਼ਾਰ ਸੀ। ਗਿੱਪੀ ਦੀ ਇਸ ਫਿਲਮ ਦਾ ਟਰੇਲਰ ਦਰਸ਼ਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ। ਟਰੇਲਰ ਨੂੰ ਦੇਖ ਕੇ ਲੱਗਦਾ ਹੈ ਕਿ ਇਸ ਫਿਲਮ 'ਚ ਲੋਕਾਂ ਦੇ ਮਨੋਰੰਜ਼ਨ ਲਈ ਹਰ ਮਸਾਲਾ ਮੌਜੂਦ ਹੈ। 'ਡਾਕਾ' ਫਿਲਮ 'ਚ ਐਕਸ਼ਨ ਵੀ ਹੈ ਅਤੇ ਡਰਾਮਾ ਤੇ ਰੋਮਾਂਸ ਵੀ ਹੈ। ਫਿਲਮ ਦੇ ਐਕਸ਼ਨ ਸੀਨ ਟਰੇਲਰ 'ਚ ਦਿਖਾਏ ਗਏ ਹਨ। ਉਨ੍ਹਾਂ ਨੂੰ ਦੇਖ ਕੇ ਲੱਗਦਾ ਹੈ ਕਿ ਸ਼ਾਇਦ ਹੀ ਕਿਸੇ ਪੰਜਾਬੀ ਫਿਲਮ 'ਚ ਇਸ ਤਰ੍ਹਾਂ ਦੇ ਐਕਸ਼ਨ ਸੀਨ ਫਿਲਮਾਏ ਗਏ ਹੋਣ। ਫਿਲਮ 'ਡਾਕਾ' 'ਚ ਗਿੱਪੀ ਗਰੇਵਾਲ ਨਾਲ ਬਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਜ਼ਰੀਨ ਖਾਨ ਮੁੱਖ ਭੂਮਿਕਾ 'ਚ ਹੈ। ਇਨ੍ਹਾਂ ਦੋਵਾਂ ਤੋਂ ਇਲਾਵਾ ਫਿਲਮ 'ਚ ਰਾਣਾ ਰਣਬੀਰ, ਹੌਬੀ ਧਾਲੀਵਾਲ ਵਰਗੇ ਕਈ ਹੋਰ ਨਾਮੀ ਚਿਹਰੇ ਨਜ਼ਰ ਆਉਣਗੇ।


ਦੱਸ ਦਈਏ ਕਿ ਗਿੱਪੀ ਗਰੇਵਾਲ ਦੀ ਫਿਲਮ 'ਡਾਕਾ' ਨੂੰ ਬਲਜੀਤ ਸਿੰਘ ਦਿਓ ਨੇ ਡਾਇਰੈਕਟ ਕੀਤਾ ਹੈ। ਇਸ ਫਿਲਮ ਨੂੰ ਪ੍ਰੋਡਿਊਸ ਭੂਸ਼ਣ ਕੁਮਾਰ, ਕ੍ਰਿਸ਼ਨ ਕੁਮਾਰ, ਗਿੱਪੀ ਗਰੇਵਾਲ ਤੇ ਉਨ੍ਹਾਂ ਪਤਨੀ ਰਵਨੀਤ ਕੌਰ ਗਰੇਵਾਲ ਕਰ ਰਹੇ ਹਨ। 'ਡਾਕਾ' ਫਿਲਮ ਟੀ-ਸੀਰੀਜ਼ ਤੇ ਹੰਬਲ ਮੋਸ਼ਨ ਪਿਕਚਰਸ ਦੇ ਲੇਬਲ ਹੇਠ 1 ਨਵੰਬਰ ਨੂੰ ਰਿਲੀਜ਼ ਹੋ ਰਹੀ ਹੈ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

More News

Vikram Sehajpal
..
Vikram Sehajpal
..
Jagjeet Kaur
..