OMICRON : ਕੋਰੋਨਾ ਦਾ ਕਹਿਰ ਜਾਰੀ, 4 ਵਿਦਿਆਰਥੀਆਂ ਦੀ ਰਿਪੋਰਟ ਆਈ ਪਾਜ਼ੀਟਿਵ, ਸੂਬੇ ਦਾ 5ਵਾਂ ਸਕੂਲ ਬੰਦ

OMICRON : ਕੋਰੋਨਾ ਦਾ ਕਹਿਰ ਜਾਰੀ, 4 ਵਿਦਿਆਰਥੀਆਂ ਦੀ ਰਿਪੋਰਟ ਆਈ ਪਾਜ਼ੀਟਿਵ, ਸੂਬੇ ਦਾ 5ਵਾਂ ਸਕੂਲ ਬੰਦ

ਨਿਊਜ਼ ਡੈਸਕ (ਜਸਕਮਲ) : ਕੋਰੋਨਾ ਦੀ ਤੀਜੀ ਲਹਿਰ ਆਪਣੇ ਪੈਰ ਪਸਾਰਦੀ ਜਾ ਰਹੀ ਹੈ। ਭਾਰਤ ‘ਚ ਕੋਰੋਨਾ ਦੇ ਨਵੇਂ ਰੂਪ ਓਮੀਕ੍ਰੋਨ ਦੇ ਰੋਜ਼ ਕੇੇਸ ਆਉਣੇ ਸ਼ੁਰੂ ਹੋ ਗਏ ਹਨ। ਪੰਜਾਬ ਦੇ ਸਰਕਾਰੀ ਸਕੂਲ ਦੇ 4 ਮਰੀਜ਼ ਹੋਰ ਕੋਰੋਨਾ ਦੇ ਨਵੇਂ ਰੂਪ ਤੋਂ ਪੌਜ਼ੀਟਿਵ ਪਾਏ ਗਏ ਹਨ। ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ। ਹੁਣ ਤਕ ਇਹ ਪੰਜਾਬ ਦਾ 5ਵਾਂ ਸਕੂਲ ਹੈ, ਜਿਹੜਾ ਕੋਰੋਨਾ ਕਾਰਨ ਬੰਦ ਹੋ ਗਿਆ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ 4 ਦਸੰਬਰ ਨੂੰ ਵੀ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਸੋਆਣੇ ਦੇ 9 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ। ਹਾਲਾਂਕਿ ਪੰਜਾਬ ਸਰਕਾਰ ਦੇ ਸਿਹਤ ਵਿਭਾਗ ਤੇ ਸਿਹਤ ਮੰਤਰੀ ਵੱਲੋਂ ਕੋਰੋਨਾ ਦੀ ਤੀਜੀ ਲਹਿਰ ਦੇ ਮੱਦੇਨਜ਼ਰ ਹਰ ਹੀਲਾ ਵਰਤਿਆ ਜਾ ਰਿਹਾ ਹੈ, ਪਰ ਫਿਰ ਵੀ ਲੋਕਾਂ ‘ਚ ਸਹਿਮ ਪਾਇਆ ਜਾ ਰਿਹਾ ਹੈ। ਹੁਣ ਫਿਰ ਜ਼ਿਲ੍ਹੇ ਦੇ ਸਰਕਾਰੀ ਸਕੂਲ ਦੇ 4 ਵਿਦਿਆਰਥੀਆਂ ਦੇ ਕੋਰੋਨਾ ਪੌਜ਼ੀਟਿਵ ਪਾਏ ਜਾਣ ਕਾਰਨ ਵਿਦਿਆਰਥੀਆਂ ਤੇ ਮਾਪਿਆਂ ‘ਚ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ।