ਚੰਡੀਗੜ੍ਹ ਪੁੱਜਾ OMICRON, ਆਂਧਰਾ ਪ੍ਰਦੇਸ਼ ‘ਚ ਵੀ ਮਿਲਿਆ ਪਹਿਲਾ ਕੇਸ, ਭਾਰਤ ‘ਚ ਕੁਲ ਕੇਸਾਂ ਦੀ ਗਿਣਤੀ ਹੋਈ 35

by jaskamal

ਨਿਊਜ਼ ਡੈਸਕ (ਜਸਕਮਲ) : ਆਂਧਰਾ ਪ੍ਰਦੇਸ਼ 'ਚ ਕੋਰੋਨਾ ਵਾਇਰਸ ਦੇ ਓਮੀਕ੍ਰੋਨ ਵੇਰੀਐਂਟ ਦਾ ਪਹਿਲਾ ਮਾਮਲਾ ਸਾਹਮਣੇ ਆਇਆ ਹੈ। ਇਟਲੀ ਦੇ ਇਕ 20 ਸਾਲਾ ਵਿਅਕਤੀ 'ਚ ਕੋਵਿਡ ਦੀ ਪੁਸ਼ਟੀ ਹੋਈ ਹੈ। ਉਹ 22 ਨਵੰਬਰ ਨੂੰ ਭਾਰਤ ਆਇਆ ਸੀ ਤੇ 1 ਦਸੰਬਰ ਨੂੰ ਕੋਵਿਡ ਦੇ ਲੱਛਣ ਪਾਏ ਗਏ ਸਨ। ਦੂਜੇ ਪਾਸੇ ਚੰਡੀਗੜ੍ਹ 'ਚ ਇਕ ਵਿਅਕਤੀ ਕੋਵਿਡ ਨਾਲ ਪੀੜਤ ਪਾਇਆ ਗਿਆ ਹੈ। ਜੀਨੋਮ ਸੀਕੁਐਂਸਿੰਗ ਤੋਂ ਪਤਾ ਲੱਗਿਆ ਹੈ ਕਿ ਇਸਦਾ ਇਕ ਓਮੀਕ੍ਰੋਨ ਵੇਰੀਐਂਟ ਹੈ।

ਚੰਡੀਗੜ੍ਹ ਸਿਹਤ ਵਿਭਾਗ ਨੇ ਦੱਸਿਆ ਕਿ ਪੀੜਤ ਵਿਅਕਤੀ ਨੂੰ ਫਾਈਜ਼ਰ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਲੱਗੀਆਂ ਹਨ। ਐਤਵਾਰ ਨੂੰ ਦੁਬਾਰਾ ਕੋਵਿਡ ਟੈਸਟ ਕੀਤਾ ਗਿਆ ਹੈ ਤੇ ਰਿਪੋਰਟ ਦੀ ਉਡੀਕ ਹੈ। ਦੱਸਿਆ ਗਿਆ ਕਿ ਸੰਕਰਮਿਤ ਪਾਇਆ ਗਿਆ ਵਿਅਕਤੀ ਆਇਰਲੈਂਡ ਦਾ ਨਾਗਰਿਕ ਹੈ। 2 ਨਵੇਂ ਮਾਮਲਿਆਂ ਦੇ ਆਉਣ ਨਾਲ ਦੇਸ਼ 'ਚ ਓਮੀਕ੍ਰੋਨ ਦੇ ਕੁੱਲ 35 ਮਾਮਲੇ ਹੋ ਗਏ ਹਨ। ਇਹ ਜਾਣਕਾਰੀ ਸ਼ਨੀਵਾਰ ਨੂੰ ਇਕ ਅਧਿਕਾਰੀ ਨੇ ਦਿੱਤੀ। ਉੱਤਰੀ 24 ਪਰਗਨਾ ਜ਼ਿਲ੍ਹੇ ਦੇ ਬਾਰਾਸਾਤ ਦਾ ਰਹਿਣ ਵਾਲਾ ਇਹ ਵਿਅਕਤੀ ਸ਼ੁੱਕਰਵਾਰ ਨੂੰ ਸੰਕਰਮਿਤ ਪਾਇਆ ਗਿਆ ਸੀ ਅਤੇ ਉਸ ਨੂੰ ਸਰਕਾਰੀ ਬੇਲੇਘਾਟਾ ਆਈਡੀ ਤੇ ਬੀਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ।