ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਸੁਣਾਏਗੀ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਦਾ ਫ਼ੈਸਲਾ !

by vikramsehajpal

ਨਵੀਂ ਦਿੱਲੀ (ਸਾਹਿਬ) - ਸੁਪਰੀਮ ਕੋਰਟ ਭਲਕੇ ‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਕਥਿਤ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ ਜ਼ਮਾਨਤ ਦੀ ਮੰਗ ਕਰਨ ਵਾਲੀਆਂ ਅਰਜ਼ੀਆਂ ’ਤੇ ਫ਼ੈਸਲਾ ਸੁਣਾਏਗੀ।

ਸਿਖਰਲੀ ਅਦਾਲਤ ਦੀ ਵੈੱਬਸਾਈਟ ’ਤੇ ਅਪਲੋਡ ਕੀਤੀ ਸੂਚੀ ਮੁਤਾਬਕ ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਬੈਂਚ ਵੱਲੋਂ ਸਿਸੋਦੀਆ ਦੀਆਂ ਅਰਜ਼ੀਆਂ ’ਤੇ ਭਲਕੇ ਫ਼ੈਸਲਾ ਸੁਣਾਇਆ ਜਾਵੇਗਾ। ਅਦਾਲਤ ਨੇ 6 ਅਗਸਤ ਨੂੰ ਇਹ ਫ਼ੈਸਲਾ ਰਾਖਵਾਂ ਰੱਖ ਲਿਆ ਸੀ।

More News

NRI Post
..
NRI Post
..
NRI Post
..