ਆਜ਼ਾਦੀ ਦਿਹਾੜੇ ‘ਤੇ CM ਮਾਨ ਨੇ ਲਹਿਰਾਇਆ ਤਿਰੰਗਾ, ਇੰਝ ਦਿੱਤੀ ਲੋਕਾਂ ਨੂੰ ਵਧਾਈ

by jaskamal

15 ਅਗਸਤ, ਨਿਊਜ਼ ਡੈਸਕ (ਸਿਮਰਨ) : ਆਜ਼ਾਦੀ ਦੇ 75 ਵੇਂ ਦਿਹਾੜੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਵਧਾਇਆ ਦਿੱਤੀਆਂ ਹਨ। ਇਸਦੇ ਨਾਲ ਹੀ ਉਹ ਅੱਜ ਲੁਧਿਆਣਾ ਵਿਖੇ ਇੱਕ ਸਮਾਗਮ 'ਚ ਪਹੁੰਚੇ ਜਿਥੇ ਉਨ੍ਹਾਂ ਨੇ ਤਿਰੰਗਾ ਝੰਡਾ ਲਹਿਰਾਇਆ। ਝੰਡਾ ਲਹਿਰਾਉਂਦੇ ਹੋਏ ਉਨ੍ਹਾਂ ਨੇ ਸ਼ਹੀਦ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ ਸਲਾਮੀ ਦਿੱਤੀ ਤੇ ''ਭਾਰਤ ਮਾਤਾ ਦੀ ਜੈ'' ਦਾ ਨਾਅਰਾ ਬੋਲਿਆ।

ਮੁੱਖਮੰਤਰੀ ਨੇ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਆਪਣੇ ਸੋਸ਼ਲ ਮੀਡਿਆ ਅਕਾਊਂਟ 'ਤੇ ਪੋਸਟ ਸਾਂਝੀ ਕਰ ਆਜ਼ਾਦੀ ਦਿਹਾਦਫੇ ਦੀ ਵਧਾਈ ਦਿੱਤੀ। ਉਨ੍ਹਾਂ ਵੱਖ-ਵੱਖ ਪੋਸਟਾਂ ਪਾਈਆਂ ਹਨ। ਪਹਿਲਾਂ ਉਨ੍ਹਾਂ ਲਿਖਿਆ ਕਿ ''ਮੇਰਾ ਭਾਰਤ ਮਹਾਨ। ਅੱਜ ਸਾਡੇ ਦੇਸ਼ ਨੂੰ ਆਜ਼ਾਦ ਹੋਏ 75 ਵਰ੍ਹੇ ਪੂਰੇ ਹੋ ਗਏ ਨੇ…ਭਾਰਤ ਨੂੰ ਆਜ਼ਾਦ ਕਰਵਾਉਣ ਲਈ ਅਨੇਕਾਂ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਆਜ਼ਾਦੀ ਦਿਹਾੜੇ ਮੌਕੇ ਪ੍ਰਣਾਮ ਕਰਦਾ ਹਾਂ…ਨਾਲ ਹੀ ਦੇਸ਼-ਵਿਦੇਸ਼ਾਂ ‘ਚ ਵੱਸਦੇ ਸਮੁੱਚੇ ਭਾਰਤ ਵਾਸੀਆਂ ਨੂੰ ਅਜ਼ਾਦੀ ਦਿਹਾੜੇ ਦੀਆਂ ਬਹੁਤ-ਬਹੁਤ ਵਧਾਈਆਂ ਦਿੰਦਾ ਹਾਂ…ਜੈ ਹਿੰਦ…''

ਸੀ.ਐੱਮ ਮਾਨ ਨੇ ਫਿਰ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ 'ਚੋਂ ਸ਼ਹੀਦ ਹੋਈਆਂ ਨੂੰ ਯਾਦ ਕਰ ਪੋਸਟ 'ਚ ਲਿਖਿਆ ''ਸ਼ਹੀਦ ਭਗਤ ਸਿੰਘ ਦੇ ਆਦਰਸ਼ ਅਤੇ ਚਾਚਾ ਜੀ…ਸਰਦਾਰ ਅਜੀਤ ਸਿੰਘ ਜੀ…ਦੇਸ਼ ਦੀ ਆਜ਼ਾਦੀ ਲਈ ਚਲਾਈ ‘ਪੱਗੜੀ ਸੰਭਾਲ ਜੱਟਾ’ ਲਹਿਰ ਦੇ ਬਾਨੀ…’ਕਿਸਾਨਾਂ ਦਾ ਰਾਜਾ’ ਅਖਵਾਉਣ ਵਾਲੇ ਯੋਧੇ ਨੇ ਅੰਗਰੇਜ਼ ਹਕੂਮਤ ਦੀਆਂ ਜੜ੍ਹਾਂ ਹਿਲਾ ਦਿੱਤੀਆਂ ਸਨ। ਅੱਜ ਉਸ ਕ੍ਰਾਂਤੀਕਾਰੀ ਅਤੇ ਇਨਕਲਾਬੀ ਸੂਰਮੇ ਦੀ ਬਰਸੀ ਮੌਕੇ ਸਤਿਕਾਰ ਸਹਿਤ ਸ਼ਰਧਾਂਜਲੀ ਭੇਟ ਕਰਦਾ ਹਾਂ…''