26 ਜਨਵਰੀ ਨੂੰ ਲੈ ਕੇ ਗੁਰਪਤਵੰਤ ਪੰਨੂ ਨੇ ਕੀਤੀ ਵੀਡੀਓ ਜਾਰੀ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : 26 ਜਨਵਰੀ ਨੂੰ ਲੈ ਕੇ ਸਿੱਖ ਫ਼ਾਰ ਜਸਟਿਸ ਦੇ ਮੁੱਖੀ ਗੁਰਪਤਵੰਤ ਸਿੰਘ ਪੰਨੂ ਵਲੋਂ ਇੱਕ ਵੀਡੀਓ ਜਾਰੀ ਕੀਤੀ ਗਈ। ਵੀਡੀਓ ਵਿੱਚ ਪੰਨੂ ਬੋਖਲਾਇਆ ਹੋਇਆ ਦਿਖਾਈ ਦੇ ਰਿਹਾ ਹੈ ਤੇ ਬਠਿੰਡਾ ਵਿੱਚ ਖਾਲਿਸਤਾਨ ਦੇ ਨਾਅਰਿਆਂ ਦੀ ਗੱਲ ਕਰ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਮਾਨ ਵਲੋਂ 26 ਜਨਵਰੀ ਨੂੰ ਬਠਿੰਡਾ ਵਿਖੇ ਤਿਰੰਗਾ ਝੰਡਾ ਲਹਿਰਾਇਆ ਜਾਣਾ ਹੈ । ਪੰਨੂ ਨੇ ਲੋਕਾਂ ਨੂੰ 26 ਜਨਵਰੀ ਦੇ ਪ੍ਰੋਗਰਾਮ ਦਾ ਬਾਈਕਾਟ ਕਰਨ ਦੀ ਗੱਲ ਕਹਿ ਗਈ ਹੈ। ਇਸ ਤੋਂ ਪਹਿਲਾਂ ਬਠਿੰਡਾ 'ਚ ਖਾਲਿਸਤਾਨ ਦੇ ਨਾਅਰਿਆਂ ਨਾਲ ਲੋਕਾਂ 'ਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ ਗਈ। ਜ਼ਿਕਰਯੋਗ ਹੈ ਕਿ ਪੰਨੂ ਵਲੋਂ ਪਹਿਲਾਂ ਵੀ ਕਈ ਧਮਕੀਆਂ ਦਿੱਤੀਆਂ ਜਾ ਚੁੱਕਿਆ ਹਨ ਤੇ ਲਗਾਤਾਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।