26 ਜਨਵਰੀ ਨੂੰ ਨਵਜੋਤ ਸਿੱਧੂ ਸਮੇਤ ਰਿਹਾਅ ਕਰਨ ਵਾਲੇ ਕੈਦੀਆਂ ਦੀ ਫਾਈਲ ਪਹੁੰਚੀ CM ਮਾਨ ਤੱਕ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : 26 ਜਨਵਰੀ ਨੂੰ ਸੂਬੇ ਦੀਆਂ ਜੇਲ੍ਹਾਂ 'ਚੋ ਰਿਹਾਅ ਕਰਨ ਵਾਲੇ ਕੈਦੀਆਂ ਦੀ ਸੂਚੀ ਫਾਈਲ ਪੰਜਾਬ ਦੇ ਮੁੱਖ ਮੰਤਰੀ ਮਾਨ ਤੱਕ ਪਹੁੰਚ ਗਈ ਹੈ। ਇਨ੍ਹਾਂ ਕੈਦੀਆਂ 'ਚ ਸਾਬਕਾ ਕਾਂਗਰਸ ਆਗੂ ਨਵਜੋਰ ਸਿੰਘ ਸਮੇਤ 52 ਕੈਦੀ ਸ਼ਾਮਲ ਹਨ। ਦੱਸਿਆ ਜਾ ਰਿਹਾ ਕਿ ਜੇਲ੍ਹ ਦੇ ਉੱਚ ਅਧਿਕਾਰੀ CM ਮਾਨ ਕੋਲ ਹਨ, ਜਿਨ੍ਹਾਂ ਨੂੰ ਇਸ ਮਾਮਲੇ ਵਿੱਚ ਬੋਲਣ ਤੋਂ ਮਨ੍ਹਾਂ ਕੀਤਾ ਗਿਆ ਹੈ ।ਜਾਣਕਾਰੀ ਅਨੁਸਾਰ ਮੁੱਖ ਮੰਤਰੀ ਮਾਨ ਕੈਦੀਆਂ ਨੂੰ ਰਿਹਾਅ ਕਰਨ ਫੈਸਲਾ 26 ਜਨਵਰੀ ਦੇ ਮੌਕੇ 'ਤੇ ਲੈ ਸਕਦੇ ਹਨ। ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਦੇ ਰਿਹਾਅ ਹੋਣ ਤੋਂ ਪਹਿਲਾਂ ਹੀ ਸਿਆਸਤ 'ਚ ਹਲਚਲ ਦੇਖਣ ਨੂੰ ਮਿਲ ਰਹੀ ਹੈ। ਬੀਤੀ ਦਿਨੀਂ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਦਿੱਲੀ ਪਹੁੰਚ ਕੇ ਕਾਂਗਰਸ ਦੇ ਪ੍ਰਧਾਨ ਖੜਗੇ ਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਸੀ।