ਸੈਲਫੀ ਲੈਣ ਦੇ ਬਹਾਨੇ ਪਤਨੀ ਨੇ ਕੀਤਾ ਇਹ ਵੱਡਾ ਕਾਰਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਨਾ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਮਹਿਲਾ ਨੇ ਪਤੀ ਨੂੰ ਅੱਗ ਲੱਗਾ ਦਿੱਤੀ। ਵਿਅਕਤੀ ਨੂੰ ਅੱਗ 'ਚ ਝੁਲਸਦਾ ਦੇਖ ਕੇ ਲੋਕਾਂ ਨੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ, ਉੱਥੇ ਉਸ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਦੋਸ਼ੀ ਮਹਿਲਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ । ਜਾਣਕਾਰੀ ਅਨੁਸਾਰ ਮੋਬਾਈਲ ਫੋਨ ਨਾਲ ਸੈਲਫੀ ਲੈਣ ਦੇ ਬਹਾਨੇ ਪਹਿਲਾਂ ਪਤਨੀ ਨੇ ਆਪਣੇ ਪਤੀ ਨੂੰ ਦਰੱਖਤ ਨਾਲ ਬੰਨ੍ਹਿਆ, ਫਿਰ ਉਸ 'ਤੇ ਮਿੱਟੀ ਦਾ ਤੇਲ ਸੁੱਟ ਕੇ ਅੱਗ ਲੱਗਾ ਦਿੱਤੀ। ਜਿਸ ਤੋਂ ਬਾਅਦ ਲੋਕਾਂ ਨੇ ਅੱਗ ਦੀਆਂ ਲਪਟਾਂ ਦੇਖ ਕੇ ਉਸ ਵੱਲ ਭੱਜੇ 'ਤੇ ਹਸਪਤਾਲ ਪਹੁੰਚ, ਉਸ ਦੀ ਜਾਨ ਬਚਾ ਲਈ ,ਹਾਲਾਂਕਿ ਇਸ ਘਟਨਾ ਦੇ ਪਿੱਛੇ ਦਾ ਹਾਲੇ ਕਾਰਨ ਨਹੀਂ ਪਤਾ ਲੱਗ ਸਕਿਆ ਤੇ ਨਾ ਹੀ ਪਤੀ ਨੇ ਇਸ ਬਾਰੇ ਪੁਲਿਸ ਨੂੰ ਕੁਝ ਦੱਸਿਆ ਹੈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।