ਦਿੱਲੀ ‘ਚ ਇੱਕ ਵਾਰ ਫਿਰ ਕਾਂਝਵਾਲਾ ਵਰਗੀ ਵਾਪਰੀ ਘਟਨਾ, ਜਾਣੋ ਪੂਰਾ ਮਾਮਲਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ 'ਚ ਇੱਕ ਵਾਰ ਫਿਰ ਇੱਕ ਕਾਰ ਸਵਾਰ ਨੌਜਵਾਨ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਹੀ ਕਾਰ ਚਾਲਕ ਨੌਜਵਾਨ ਨੂੰ ਸੜਕ ਤੇ ਅੱਧਾ ਕਿਲੋਮੀਟਰ ਤੱਕ ਘਸੀਟ ਕੇ ਲੈ ਗਿਆ, ਜਦਕਿ ਨੌਜਵਾਨ ਨੇ ਕਾਰ ਚਾਲਕ ਨੂੰ ਕਾਰ ਰੋਕਣ ਲਈ ਵੀ ਕਿਹਾ ਪਰ ਕਾਰ ਚਾਲਕ ਆਪਣੀ ਬੇਰਹਿਮੀ ਦਾ ਸਬੂਤ ਦਿੰਦਾ ਰਿਹਾ। ਘਟਨਾ ਵਾਲੀ ਥਾਂ ਤੇ ਮੌਜੂਦ ਲੋਕਾਂ ਨੇ ਕਿਸੇ ਤਰਾਂ ਕਾਰ ਨੂੰ ਰੋਕ ਕੇ ਨੌਜਵਾਨ ਨੂੰ ਕਾਰ ਹੇਠੋ ਬਾਹਰ ਕੱਢੀਆਂ ਜਦਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਦੋਸ਼ੀ ਕਾਰ ਚਾਲਕ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ।

ਪੁਲਿਸ ਵਲੋਂ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ। ਇਸ ਘਟਨਾ ਨਾਲ ਜੁੜੀ ਇੱਕ ਵੀਡੀਓ ਵੀ ਸਾਹਮਣੇ ਆ ਰਹੀ ਹੈ। ਵੀਡੀਓ ਵਿੱਚ ਸਾਫ ਦੇਖਿਆ ਜਾ ਸਕਦਾ ਹੈ ਕਿ ਇੱਕ ਕਾਰ ਨੌਜਵਾਨ ਨੂੰ ਟੱਕਰ ਮਾਰਦੀ ਹੈ ਤੇ ਉਸ ਨੂੰ ਆਪਣੇ ਨਾਲ ਕਾਫੀ ਦੂਰ ਤੱਕ ਘਸੀਟ ਕੇ ਲਿਜਾ ਰਹੀ ਹੈ। ਫਿਲਹਾਲ ਪੁਲਿਸ ਵਲੋਂ ਵੀਡੀਓ ਰਾਹੀਂ ਦੋਸ਼ੀ ਦੀ ਪਛਾਣ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਦਿੱਲੀ ਦੇ ਕਾਂਝਵਾਲਾ 'ਚ ਕਾਰ ਵਿੱਚ ਸਵਾਰ 5 ਲੋਕਾਂ ਨੇ ਇੱਕ ਸਕੁਟੀ ਸਵਾਰ ਕੁੜੀ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਉਸ ਨੂੰ ਕਾਫੀ ਦੂਰ ਤੱਕ ਘਸੀਟ ਕੇ ਲੈ ਗਏ । ਇਸ ਹਾਦਸੇ ਦੌਰਾਨ ਕੁੜੀ ਦੀ ਦਰਦਨਾਕ ਮੌਤ ਹੋ ਗਈ । ਇਸ ਮਾਮਲੇ ਵਿੱਚ ਪੁਲਿਸ ਨੇ ਕਈ ਦੋਸ਼ੀਆਂ ਨੂੰ ਕਾਬੂ ਕੀਤਾ ਹੈ ।