ਘਰ ਨੂੰ ਅੱਗ ਲੱਗਣ ਕਾਰਨ ਇਕ ਵਿਅਕਤੀ ਦੀ ਮੌਤ, ਤਿੰਨ ਮਕਾਨ ਨੁਕਸਾਨੇ

by jaskamal

ਪੱਤਰ ਪ੍ਰੇਰਕ : ਸ਼੍ਰੀਨਗਰ ਦੇ ਨਵਾ ਕਦਲ ਦੇ ਜਮਾਲਤਾ ਇਲਾਕੇ 'ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹਈ। ਇਸ ਹਾਦਸੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਨਵਾਂ ਕਦਲ ਦੇ ਜਮਾਲਤਾ 'ਚ ਭਿਆਨਕ ਅੱਗ ਨਾਲ ਘੱਟੋ-ਘੱਟ ਤਿੰਨ ਰਿਹਾਇਸ਼ੀ ਮਕਾਨ ਨੁਕਸਾਨੇ ਗਏ। ਹਾਲਾਂਕਿ ਅੱਗ ਲੱਗਣ ਦੀ ਘਟਨਾ ਤੋਂ ਬਾਅਦ ਇਲਾਕੇ 'ਚ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਸਨ।

ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ ਮਕਾਨ ਮਾਲਕ ਘਰ ਦੇ ਅੰਦਰ ਹੀ ਫਸ ਕੇ ਬੇਹੋਸ਼ ਹੋ ਗਿਆ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਬਸ਼ੀਰ ਅਹਿਮਦ ਵਜੋਂ ਹੋਈ ਹੈ।

ਦੂਜੇ ਪਾਸੇ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ 'ਚ ਇਕ ਪੁਲਿਸ ਮੁਲਾਜ਼ਮ ਆਪਣੀ ਸਰਵਿਸ ਰਾਈਫਲ ਤੋਂ ਅਚਾਨਕ ਗੋਲੀ ਚੱਲਣ ਕਾਰਨ ਜ਼ਖਮੀ ਹੋ ਗਿਆ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਇਹ ਹਾਦਸਾ ਪੁਲਵਾਮਾ ਜ਼ਿਲੇ ਦੇ ਅਰਿਹਾਲ ਪਿੰਡ 'ਚ ਉਸ ਸਮੇਂ ਵਾਪਰਿਆ ਜਦੋਂ ਪੁਲਿਸ ਕਰਮਚਾਰੀ ਡਿਊਟੀ 'ਤੇ ਸੀ। ਇੱਕ ਅਧਿਕਾਰੀ ਨੇ ਕਿਹਾ, 'ਪੁਲਵਾਮਾ ਜ਼ਿਲ੍ਹੇ ਦੇ ਇੱਕ ਪੁਲਿਸ ਕਰਮਚਾਰੀ ਨੂੰ ਆਪਣੀ ਸਰਵਿਸ ਰਾਈਫਲ ਤੋਂ ਅਚਾਨਕ ਗੋਲੀ ਚੱਲਣ ਨਾਲ ਜ਼ਖਮੀ ਹੋ ਗਿਆ ਜਦੋਂ ਉਹ ਪੁਲਵਾਮਾ ਦੇ ਅਰਿਹਾਲ ਵਿੱਚ ਸਰਕਾਰੀ ਡਿਊਟੀ 'ਤੇ ਸੀ। ਉਨ੍ਹਾਂ ਦੱਸਿਆ ਕਿ ਪੁਲਿਸ ਮੁਲਾਜ਼ਮ ਦੀ ਲੱਤ ਵਿੱਚ ਗੋਲੀ ਲੱਗੀ ਹੈ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਫਿਲਹਾਲ ਉਸ ਦੀ ਹਾਲਤ ਸਥਿਰ ਹੈ।