ਬਿਜਲੀ ਦੇ ਬਿੱਲ ਦੇ ਨਾਂ ‘ਤੇ ਹੋ ਰਹੀ ਆਨਲਾਈਨ ਠੱਗੀ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੁਣ ਆਨਲਾਈਨ ਠੱਗਾਂ ਨੇ ਬਿਜਲੀ ਖਪਤਕਾਰਾਂ ਨੂੰ ਆਪਣਾ ਨਿਸ਼ਾਨਾ ਬਣਾਇਆ ਸ਼ੁਰੂ ਕਰ ਦਿੱਤਾ ਹੈ। ਹੁਣ ਠੱਗ ਬਿਜਲੀ ਵਿਭਾਗ ਦੇ ਮੁਲਾਜ਼ਮ ਬਣ ਕੇ ਲੋਕਾਂ ਦੇ ਬੈਂਕ ਖਾਤਿਆਂ ਦੀ ਸਫ਼ਾਈ ਕਰਨ ਵਿੱਚ ਲੱਗੇ ਹੋਏ ਹਨ। ਹਰਿਆਣਾ ਵਿੱਚ ਇਸ ਤਰ੍ਹਾਂ ਦੀ ਠੱਗੀ ਦੇ ਕਈ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਨੇ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।

ਪੁਲਿਸ ਨੇ ਐਡਵਾਈਜ਼ਰੀ ਜਾਰੀ ਕਰਦਿਆਂ ਕਿਹਾ ਕਿ ਸਾਈਬਰ ਧੋਖੇਬਾਜ਼ ਲੋਕਾਂ ਦੇ ਫ਼ੋਨ ਨੰਬਰਾਂ 'ਤੇ ਟੈਕਸਟ ਮੈਸੇਜ ਭੇਜ ਕੇ ਧੋਖਾਧੜੀ ਕਰ ਰਹੇ ਹਨ। ਇਸ ਮੈਸੇਜ ਵਿੱਚ ਲਿਖਿਆ ਹੈ ਕਿ ਤੁਹਾਡੇ ਵੱਲੋਂ ਅਦਾ ਕੀਤੇ ਬਿਜਲੀ ਦੇ ਬਿੱਲ ਨੂੰ ਅਪਡੇਟ ਨਹੀਂ ਕੀਤਾ ਗਿਆ ਹੈ, ਇਸ ਲਈ ਤੁਹਾਡਾ ਬਿਜਲੀ ਦਾ ਕੁਨੈਕਸ਼ਨ ਕੱਟ ਦਿੱਤਾ ਜਾਵੇਗਾ। ਇਸ ਐਸਐਮਐਸ ਵਿੱਚ ਫ਼ੋਨ ਨੰਬਰ ਵੀ ਦਿੱਤਾ ਹੁੰਦਾ ਹੈ, ਜਿਸ 'ਤੇ ਸੰਪਰਕ ਕਰ ਕੇ ਬਿੱਲ ਅੱਪਡੇਟ ਕਰਵਾਉਣ ਲਈ ਕਿਹਾ ਜਾਂਦਾ ਹੈ।