ਆਪ ਨੂੰ ਹਰਾਉਣ ਲਈ ਇਕੱਠੇ ਹੋ ਰਹੇ ਵਿਰੋਧੀ : ਰਾਘਵ ਚੱਢਾ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ) : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਾਘਵ ਚੱਢਾ ਨੇ ਕਾਂਗਰਸ ਪਾਰਟੀ ਸਮੇਤ ਭਾਜਪਾ ਅਤੇ ਅਕਾਲੀ ਦਲ ’ਤੇ ਤਿੱਖਾ ਨਿਸ਼ਾਨਾ ਵਿੰਨਿ੍ਹਆ ਹੈ। ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ’ਚ ਸਾਰੀਆਂ ਸਿਆਸੀ ਪਾਰਟੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ਼ਾਰੇ ’ਤੇ ਚੱਲ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਮੋਦੀ ਦੇ ਇਸ਼ਾਰੇ ’ਤੇ ਹੀ ਚੱਲ ਰਹੇ ਹਨ ਅਤੇ ਬੀ. ਐੱਸ. ਐੱਫ. ਦੇ ਹੱਥੇ 50 ਫ਼ੀਸਦੀ ਪਾਵਰ ਸੌਂਪ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਦਾ ਇਕੋ ਮਕਸਦ ਕੇਜਰੀਵਾਲ ਨੂੰ ਰੋਕਣਾ ਹੈ ਅਤੇ ਵਿਰੋਧੀ ਧਿਰਾਂ ‘ਆਪ’ ਨੂੰ ਹਰਾਉਣ ਲਈ ਇਕੱਠੀਆਂ ਹੋ ਰਹੀਆਂ ਹਨ।

ਉਨ੍ਹਾਂ ਕਿਹਾ ਕਿ 2017 ’ਚ ਭਾਜਪਾ ਅਤੇ ਅਕਾਲੀ ਦਲ ਨੇ ਗਠਜੋੜ ਕਰਕੇ ਚੋਣਾਂ ਲੜੀਆਂ ਸਨ ਪਰ ਫਿਰ ਵੀ ਭਾਜਪਾ ਅਤੇ ਅਕਾਲੀ ਦਲ ਨੇ ਆਪਣੀਆਂ ਸਾਰੀਆਂ ਵੋਟਾਂ ਡੀਲ ਦੇ ਤਹਿਤ ਕੈਪਟਨ ਸਾਬ੍ਹ ਅਤੇ ਕਾਂਗਰਸ ਨੂੰ ਟਰਾਂਸਫਰ ਕਰਵਾਈਆਂ ਸਨ। ਭਾਜਪਾ ਅਤੇ ਅਕਾਲੀ ਆਗੂਆਂ ਨੇ ਆਪਣੇ ਲਈ ਵੋਟਾਂ ਨਹੀਂ ਮੰਗੀਆਂ ਸਨ ਸਗੋਂ ਘਰ-ਘਰ ਜਾ ਕੇ ਲੋਕਾਂ ਨੂੰ ਕਹਿ ਕੇ ਆਪਣੀਆਂ ਵੋਟਾਂ ਕਾਂਗਰਸ ਨੂੰ ਪੁਆਈਆਂ ਸਨ।

More News

NRI Post
..
NRI Post
..
NRI Post
..