ਤਿਰੰਗਾ ਝੰਡਾ ਫਹਿਰਾਉਣ ਪਹੁੰਚੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਹੋਇਆ ਵਿਰੋਧ…

by jaskamal

ਨਿਊਜ਼ ਡੈਸਕ (ਜਸਮਕਲ) : 26 ਜਨਵਰੀ ਗਣਤੰਤਰ ਦਿਵਸ ਨੂੰ ਲੈ ਕੇ ਸਮਾਗਮ ਵੱਖ-ਵੱਖ ਥਾਵਾਂ 'ਤੇ ਬੜੇ ਉਤਸ਼ਾਹ ਨਾਲ ਕਰਵਾਏ ਜਾ ਰਹੇ ਹਨ। ਭਾਰਤ ਵਾਸੀ ਇਸ ਵਾਰ 73ਵਾਂ ਗਣਤੰਤਰ ਦਿਵਸ ਮਨਾ ਰਹੇ ਹਨ। ਇਸ ਦੇ ਮੱਦੇਨਜ਼ਰ ਅੱਜ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਪਟਿਆਲਾ ਵਿਖੇ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਪਹੁੰਚੇ ਸਨ ਪਰ ਉਥੇ ਪਹੁੰਚਦਿਆਂ ਹੀ ਉਨ੍ਹਾਂ ਨੂੰ ਕੱਚੇ ਮੁਲਾਜ਼ਮਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ।

ਜਾਣਕਾਰੀ ਅਨੁਸਾਰ ਕੱਚੇ ਮੁਲਾਜ਼ਮਾਂ ਤੇ ਯੂਟੀ ਮੁਲਾਜ਼ਮਾਂ ਨੇ ਸ. ਬਾਦਲ ਦੇ ਵਿਰੋਧ 'ਚ ਉਨ੍ਹਾਂ ਨੂੰ ਕਾਲੀਆਂ ਝੰਡੀਆਂ ਦਿਖਾਈਆਂ ਤੇ ਉਨ੍ਹਾਂ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕੱਚੇ ਮੁਲਾਜ਼ਮਾਂ ਤੇ ਪੁਲਿਸ ਵਿਚਕਾਰ ਵੀ ਧੱਕਾ-ਮੁੱਕੀ ਹੋਈ। ਇਸ ਉਪਰੰਤ ਕਾਰਵਾਈ ਕਰਦਿਆਂ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੂੰ ਕੀਤਾ ਗ੍ਰਿਫਤਾਰ ਕਰ ਲਿਆ ਹੈ। ਹਾਲਾਂਕਿ ਪੁਲਿਸ ਵੱਲੋਂ ਮੁਲਾਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਥਾਣੇ ਲਿਜਾਇਆ ਗਿਆ ਹੈ ਜਾਂ ਨਹੀਂ ਇਸ ਗੱਲ ਦੀ ਹਾਲੇ ਤਕ ਕੋਈ ਪੁਸ਼ਟੀ ਨਹੀਂ ਹੋਈ ਹੈ।