ਕੋਰੋਨਾ ਦੇ ਵਧਦੇ ਕੇਸਾ ਕਰਕੇ ਮੁੜ ਸਕੂਲ ਬੰਦ ਕਰਨ ਦੇ ਆਦੇਸ਼

by vikramsehajpal

ਚੰਡੀਗੜ੍ਹ,(ਦੇਵ ਇੰਦਰਜੀਤ) :ਕੋਰੋਨਾ ਦੇ ਵਧਦੇ ਪ੍ਰਭਾਵ ਕਾਰਨ ਪੰਜਾਬ ਸਰਕਾਰ ਨੇ ਮੁੜ ਤੋਂ ਸਕੂਲ ਬੰਦ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।ਸਿੱਖਿਆ ਵਿਭਾਗ ਨੇ ਨਵੇਂ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਅਗਲੇ ਹੁਕਮਾਂ ਤੱਕ ਪ੍ਰੀ-ਨਰਸਰੀ ਤੋਂ ਲੈ ਕੇ ਬਾਰਵੀਂ ਤੱਕ ਸਕੂਲ ਬੰਦ ਰਹਿਣਗੇ, ਜਦੋਂ ਕਿ ਅਧਿਆਪਕ ਪਹਿਲਾਂ ਦੀ ਤਰ੍ਹਾਂ ਸਕੂਲ ਵਿੱਚ ਹਾਜ਼ਰ ਹੋਣਗੇ ਅਤੇ ਵਿਦਿਆਰਥੀ ਅਧਿਆਪਕਾਂ ਤੋਂ ਜਾਣਕਾਰੀ ਲੈਣ ਲਈ ਸਕੂਲ ਆ ਸਕਦੇ ਹਨ।