ਕੋਰੋਨਾ ਦੇ ਘੱਟ ਦੇ ਕੇਸਾਂ ਨੂੰ ਦੇਖਦੇ ਪੰਜਾਬ ‘ਚ ਲੱਗੀਆਂ ਸਾਰੀਆਂ ਪਾਬੰਦੀਆਂ ਨੂੰ ਹਟਾਉਣ ਦੇ ਹੁਕਮ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੋਰੋਨਾ ਦਾ ਕਹਿਰ ਘੱਟ ਹੋ ਗਿਆ ਹੈ। ਇਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਹਨ ਕਿ ਕੋਰੋਨਾ ਦੇ ਮੱਦੇਨਜ਼ਰ ਲਾਈਆਂ ਗਈਆਂ ਪਾਬੰਦੀਆਂ ਨੂੰ ਪੂਰਨ ਤੌਰ 'ਤੇ ਹਟਾ ਦਿੱਤਾ ਜਾਵੇ। ਨਾਲ ਹੀ ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਮਾਸਕ ਪਾ ਕੇ ਰੱਖਣ ਅਤੇ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਰਹਿਣ ਤਾਂ ਜੋ ਇਹ ਮਹਾਮਾਰੀ ਦੁਬਾਰਾ ਨਾ ਫੈਲ ਸਕੇ।