ਰਾਮ ਰਹੀਮ ਨੂੰ ਫਰੀਦਕੋਟ ਦੀ ਅਦਾਲਤ ’ਚ ਪੇਸ਼ ਹੋਣ ਦੇ ਦਿੱਤੇ ਹੁਕਮ

by vikramsehajpal

ਫਰੀਦਕੋਟ (ਦੇਵ ਇੰਦਰਜੀਤ) : ਬੇਅਦਬੀ ਮਾਮਲੇ ਨੂੰ ਲੈ ਕੇ ਇਕ ਵੱਡੀ ਖ਼ਬਰ ਸਾਹਮਣੇ ਆਈ ਹੈ। ਫਰੀਦਕੋਟ ਦੀ ਅਦਾਲਤ ਨੇ ਰਾਮ ਰਹੀਮ ਨੂੰ ਸ਼ੁੱਕਰਵਾਰ ਯਾਨੀ 29 ਅਕਤੂਬਰ ਨੂੰ ਅਦਾਲਤ ’ਚ ਪੇਸ਼ ਹੋਣ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਮਿਲੀ ਜਾਣਕਾਰੀ ਅਨੁਸਾਰ ਬੇਅਦਬੀ ਮਾਮਲੇ ਦੀ ਜਾਂਚ ਕਰ ਰਹੀ ਸਿੱਟ ਨੇ ਪ੍ਰੋਡਕਸ਼ਨ ਵਾਰੰਟ ’ਤੇ ਰਾਮ ਰਹੀਮ ਨੂੰ ਪੰਜਾਬ ਲਿਆਉਣ ਲਈ ਇਕ ਪਟੀਸ਼ਨ ਦਾਇਰ ਕੀਤੀ ਸੀ, ਜੋ ਫਰੀਦਕੋਟ ਦੀ ਅਦਾਲਤ ਨੇ ਮਨਜ਼ੂਰ ਕਰ ਦਿੱਤੀ ਹੈ। 29 ਅਕਤੂਬਰ ਨੂੰ ਰਾਮ ਰਹੀਮ ਦੀ ਹੋਣ ਵਾਲੀ ਪੇਸ਼ੀ ’ਚ ਉਸ ਤੋਂ ਪੁੱਛਗਿੱਛ ਕੀਤੀ ਜਾਵੇਗੀ।

ਗੁਰਮੀਤ ਰਾਮ ਰਹੀਮ ਇਸ ਸਮੇਂ ਰੋਹਤਕ ਦੀ ਸੁਨਾਰੀਆ ਜੇਲ੍ਹ ’ਚ ਬੰਧ ਹਨ। ਬੀਤੇ ਕੁਝ ਦਿਨ ਪਹਿਲਾਂ ਹੀ ਬਹੁਚਰਚਿਤ ਰਣਜੀਤ ਸਿੰਘ ਕਤਲਕਾਂਡ ਮਾਮਲੇ ’ਚ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਵਲੋਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ।

ਅਦਾਲਤ ਨੇ ਰਾਮ ਰਹੀਮ ਨੂੰ 31 ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਰਾਮ ਰਹੀਮ ਸਾਧਵੀ ਸੁਨਾਰੀਆ ਜੇਲ੍ਹ ’ਚ ਸਾਧਵੀ ਯੌਨ ਸ਼ੋਸ਼ਣ ਮਾਮਲੇ ’ਚ 20 ਸਾਲ ਦੀ ਸਜ਼ਾ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਕੇਸ ’ਚ ਵੀ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।